ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੀ ਸਰਗਰਮ ਭਾਗੀਦਾਰੀ ਨਾਲ ਹੀ ਲੋਕਤੰਤਰ ਦੀ ਸ਼ਾਨ ਹੋਰ ਵਧੇਗੀ। ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਦੇਸ਼ ਦੇ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 93 ਸੀਟਾਂ ਲਈ ਵੋਟਿੰਗ ਹੋ ਰਹੀ ਹੈ।
ਇਹ ਵੀ ਪੜ੍ਹੋ- ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ
ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਲਿਖਿਆ ਕਿ ਮੈਂ ਤੀਜੇ ਪੜਾਅ ਲਈ ਯੋਗ ਸਾਰੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ ਦੀ ਅਪੀਲ ਕਰਦਾ ਹਾਂ। ਤੁਹਾਡੀ ਸਾਰਿਆਂ ਦੀ ਸਰਗਰਮ ਸ਼ਮੂਲੀਅਤ ਲੋਕਤੰਤਰ ਦੇ ਇਸ ਤਿਉਹਾਰ ਦੀ ਸੁੰਦਰਤਾ ਨੂੰ ਹੋਰ ਵਧਾਏਗੀ। ਜਿਨ੍ਹਾਂ ਸੂਬਿਆਂ 'ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ ਦੀ ਸਥਾਨਕ ਭਾਸ਼ਾ 'ਚ ਪੋਸਟ ਪਾ ਕੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਬੰਗਾਲੀ, ਅਸਾਮੀ, ਕੰਨੜ, ਗੁਜਰਾਤੀ ਅਤੇ ਮਰਾਠੀ ਭਾਸ਼ਾਵਾਂ ਵਿੱਚ ਵੀ ਸੰਦੇਸ਼ ਲਿਖੇ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: ਵੋਟ ਪਾਉਣ ਪਹੁੰਚੇ PM ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਵੇਖੋ ਤਸਵੀਰਾਂ
ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ 7 ਮਈ ਯਾਨੀ ਕਿ ਅੱਜ ਵੋਟਾਂ ਪੈ ਰਹੀਆਂ ਹਨ। ਦੇਸ਼ ਦੇ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਕੁੱਲ 1331 ਉਮੀਦਵਾਰ ਮੈਦਾਨ ਵਿਚ ਹਨ। ਤੀਜੇ ਪੜਾਅ ਵਿਚ ਵੱਡੇ ਨੇਤਾਵਾਂ ਵਿਚ ਕੇਂਦਰੀ ਮੰਤਰੀ ਅਮਿਤ ਸ਼ਾਹ (ਗਾਂਧੀ ਨਗਰ), ਜੋਤੀਰਾਦਿਤਿਆ ਸਿੰਧੀਆ (ਗੁਣਾ), ਮਨਸੁਖ ਮੰਡਾਵੀਆ (ਪੋਰਬੰਦਰ), ਪੁਰਸ਼ੋਤਮ ਰੁਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ) ਅਤੇ ਐਸ.ਪੀ ਸਿੰਘ ਬਘੇਲ (ਆਗਰਾ) ਸ਼ਾਮਲ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (ਵਿਦਿਸ਼ਾ) ਅਤੇ ਦਿਗਵਿਜੇ ਸਿੰਘ (ਰਾਜਗੜ੍ਹ) ਵੀ ਇਸ ਵਾਰ ਲੋਕ ਸਭਾ ਚੋਣ ਲੜ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ
NEXT STORY