ਨਵੀਂ ਦਿੱਲੀ– ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ’ਚ ਜਸ਼ਨ ਦਾ ਮਾਹੌਲ ਹੈ। ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। 15 ਅਗਸਤ ਯਾਨੀ ਕਿ ਅੱਜ ਦੇ ਦਿਨ ਹੋਣ ਵਾਲਾ ਸਮਾਰੋਹ ਇਸ ਲਈ ਖ਼ਾਸ ਹੈ, ਕਿਉਂਕਿ ਕੇਂਦਰ ਸਰਕਾਰ ਵਲੋਂ 75ਵੀਂ ਵਰ੍ਹੇਗੰਢ ’ਤੇ ‘ਹਰ ਘਰ ਤਿਰੰਗਾ’ ਸਮੇਤ ਕਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ‘‘ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਜੈ ਹਿੰਦ!’’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ 9ਵੀਂ ਵਾਰ ਲਾਲ ਕਿਲ੍ਹੇ ਤੋਂ ਰਾਸ਼ਟਰੀ ਝੰਡਾ ਲਹਿਰਾਉਣਗੇ। ਰਾਸ਼ਟਰੀ ਝੰਡਾ ਲਹਿਰਾਉਣ ਮਗਰੋਂ ਤਿਰੰਗੇ ਨੂੰ ਸਲਾਮੀ ਦਿੱਤੀ ਜਾਵੇਗੀ। ਜਿਵੇਂ ਹੀ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ, ਉਂਝ ਹੀ ਦੋ ਐੱਮ. ਆਈ-17 ਵਨ ਵੀ ਹੈਲੀਕਾਪਟਰ ਤੋਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਸੰਬੋਧਨ ਹੋਵੇਗਾ।
ਰਾਜ ਸਭਾ ਮੈਂਬਰ ਸਾਹਨੀ ਦੀ ਅਗਵਾਈ ’ਚ ਬਟਵਾਰੇ ਦੀ ਭਿਆਨਕ ਯਾਦ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਗਿਆ
NEXT STORY