ਜੌਨਪੁਰ- ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਖੇਤਾਸਰਾਏ ਥਾਣਾ ਖੇਤਰ ਦੇ ਬੀਬੀਪੁਰ ਪਿੰਡ ਕੋਲ ਸ਼ੁੱਕਰਵਾਰ ਸ਼ਾਮ ਬਾਰਾਤ ਲੈ ਕੇ ਜਾ ਰਹੇ ਇਕ ਲਾੜੇ ਦਾ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਹਮਲਾਵਰਾਂ ਦੀ ਤਲਾਸ਼ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਸੁਪਰਡੈਂਟ ਆਯੂਸ਼ ਸ਼੍ਰੀਵਾਸਤਵ ਨੇ ਦੱਸਿਆ ਕਿ ਮ੍ਰਿਤਕ ਲਾੜੇ ਦੀ ਪਛਾਣ ਸਰਾਏਖਵਾਜ਼ਾ ਥਾਣਾ ਖੇਤਰ ਦੇ ਬੜਉਰ ਪਿੰਡ ਵਾਸੀ ਆਜ਼ਾਦ ਬਿੰਦ (27) ਪੁੱਤਰ ਰਾਮ ਲਖਨ ਬਿੰਦ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 7 ਵਜੇ ਬਾਰਾਤ ਖੇਤਾਸਰਾਏ ਦੇ ਬੀਬੀਪੁਰ ਕੋਲ ਪਹੁੰਚੀ ਸੀ। ਉਦੋਂ ਮੋਟਰਸਾਈਕਲ 'ਤੇ ਸਵਾਰ ਨਕਾਬਪੋਸ਼ ਬਦਮਾਸ਼ ਅਚਾਨਕ ਉੱਥੇ ਪਹੁੰਚੇ ਅਤੇ ਲਾੜੇ ਦੀ ਗੱਡੀ ਤੋਂ ਅੱਗੇ ਨਿਕਲ ਕੇ ਆਜ਼ਾਦ 'ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਗੋਲੀ ਲੱਗਦੇ ਹੀ ਲਾੜਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਵਾਰਦਾਤ ਤੋਂ ਬਾਅਦ ਬਦਮਾਸ਼ ਮੌਕੇ 'ਤੇ ਫਰਾਰ ਹੋ ਗਏ। ਪਰਿਵਾਰ ਵਾਲੇ ਅਤੇ ਬਾਰਾਤੀ ਜ਼ਖ਼ਮੀ ਲਾੜੇ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ। ਸ਼੍ਰੀਵਾਸਤਵ ਨੇ ਦੱਸਿਆ ਕਿ ਨੇੜੇ-ਤੇੜੇ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਂਗਰਸ ਦੇ ਸੂਬਾ ਪ੍ਰਧਾਨ ਅਜੇ ਰਾਏ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖਲ
NEXT STORY