ਨੈਸ਼ਨਲ ਡੈਸਕ- ਅਯੁੱਧਿਆ 'ਚ ਸੁਹਾਗਰਾਤ 'ਤੇ ਲਾੜੇ ਅਤੇ ਲਾੜੀ ਦੀ ਮੌਤ ਹੋ ਗਈ। ਪਤਨੀ ਦੀ ਲਾਸ਼ ਕਮਰੇ 'ਚ ਬੈੱਡ 'ਤੇ ਸੀ, ਜਦੋਂ ਕਿ ਪਤੀ ਪੱਖੇ ਨਾਲ ਲਟਕਿਆ ਹੋਇਆ ਸੀ। ਐਤਵਾਰ ਸਵੇਰੇ 7 ਵਜੇ ਤੱਕ ਦੋਵੇਂ ਨਹੀਂ ਉੱਠੇ ਤਾਂ ਪਰਿਵਾਰ ਵਾਲੇ ਜਗਾਉਣ ਪਹੁੰਚੇ ਪਰ ਅੰਦਰੋਂ ਦਰਵਾਜ਼ਾ ਬੰਦ ਸੀ। ਪਰਿਵਾਰ ਨੇ ਦਰਵਾਜ਼ਾ ਖੜਕਾਇਆ ਪਰ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਤੋੜਿਆ ਅਤੇ ਅੰਦਰ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾਂ ਪਈਆਂ ਸਨ। ਵਿਆਹ ਦੇ ਅਗਲੇ ਹੀ ਦਿਨ ਦੋਵਾਂ ਦੀਆਂ ਲਾਸ਼ਾਂ ਦੇਖ ਕੇ ਪਰਿਵਾਰ 'ਚ ਚੀਕ-ਚਿਹਾੜਾ ਪੈ ਗਿਆ। ਇਸ ਤੋਂ ਬਾਅਦ ਪਰਿਵਾਰ ਵਾਲੇ ਦੋਵਾਂ ਨੂੰ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਸੂਚਨਾ 'ਤੇ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਭਲਕੇ ਖਾਤਿਆਂ 'ਚ ਆਉਣਗੇ 2500 ਰੁਪਏ, ਸਿਰਫ਼ ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਭ
ਜਾਣਕਾਰੀ ਅਨੁਸਾਰ ਦੋਵਾਂ ਦਾ 7 ਮਾਰਚ ਨੂੰ ਵਿਆਹ ਹੋਇਆ ਸੀ। ਸ਼ਨੀਵਾਰ ਨੂੰ ਲਾੜੀ ਸ਼ਿਵਾਨੀ ਵਿਦਾ ਹੋ ਕੇ ਲਾੜੇ ਪ੍ਰਦੀਪ ਦੇ ਘਰ ਆਈ ਸੀ। ਉੱਥੇ ਹੀ ਐਤਵਾਰ ਨੂੰ ਰਿਸੈਪਸ਼ਨ ਵੀ ਸੀ, ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਲਾੜੇ ਦੇ ਵੱਡੇ ਭਰਾ ਨੇ ਦੱਸਿਆ ਕਿ ਰਿਸੈਪਸ਼ਨ ਲਈ ਮੈਂ ਪਰਿਵਾਰ ਦੇ ਕੁਝ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਲੈ ਕੇ ਸਬਜ਼ੀਆਂ ਖਰੀਦਣ ਗਿਆ ਸੀ। ਸਬਜ਼ੀ ਖਰੀਦਣ ਸਮੇਂ ਹੀ ਘਰੋਂ ਫੋਨ ਆ ਗਿਆ। ਪਰਿਵਾਰ ਵਾਲਿਆਂ ਨੇ ਕਿਹਾ ਕਿ ਜਲਦੀ ਘਰ ਆਓ, ਜਿਸ ਤੋਂ ਬਾਅਦ ਅਸੀਂ ਸਬਜ਼ੀ ਉੱਥੇ ਹੀ ਛੱਡ ਕੇ ਘਰ ਵੱਲ ਦੌੜੇ। ਘਰ ਪੁੱਜੇ ਤਾਂ ਪਰਿਵਾਰ 'ਚ ਸਭ ਰੋ ਰਹੇ ਸਨ। ਦੋਵਾਂ ਦੀ ਮੌਤ ਕਿਵੇਂ ਹੋਈ? ਅਜੇ ਤੱਕ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਦਾ ਕਹਿਣਾ ਹੈ ਕਿ ਫੋਰੈਂਸਿਕ ਟੀਮ ਨੇ ਸੈਂਪਲ ਲਏ ਹਨ। ਕਮਰਾ ਅੰਦਰੋਂ ਬੰਦ ਸੀ, ਅਜਿਹੇ 'ਚ ਮਾਮਲਾ ਖ਼ੁਦਕੁਸ਼ੀ ਦਾ ਲੱਗ ਰਿਹਾ ਹੈ। ਹਾਲਾਂਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਵਜ੍ਹਾ ਪਤਾ ਲੱਗੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ 58ਵਾਂ ਟਾਈਗਰ ਰਿਜ਼ਰਵ ਬਣਨ ਦੀ ਕੀਤੀ ਸ਼ਲਾਘਾ
NEXT STORY