ਕੋਟਾ (ਭਾਸ਼ਾ)- ਰਾਜਸਥਾਨ ਦੇ ਕੋਟਾ 'ਚ 29 ਸਾਲਾ ਸ਼ਖ਼ਸ ਦੀ ਆਪਣੇ ਵਿਆਹ ਦੇ ਕੁਝ ਘੰਟਿਆਂ ਪਹਿਲਾਂ ਮੰਗਲਵਾਰ ਨੂੰ ਕਰੰਟ ਲੱਗਣ ਨਾਲ ਮੌਤ ਹੋ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇੱਥੇ ਇਕ ਹੋਟਲ 'ਚ ਲਾੜੇ ਦੀ ਹਲਦੀ ਦੀ ਰਸਮ ਦੌਰਾਨ ਇਕ ਘਟਨਾ ਵਾਪਰੀ। ਕੋਟਾ ਦੇ ਕੇਸ਼ਵਪੁਰਾ ਵਾਸੀ ਸੂਰਜ ਸਕਸੈਨਾ ਦਾ ਮੰਗਲਵਾਰ ਸ਼ਾਮ ਨੂੰ ਵਿਆਹ ਹੋਣਾ ਸੀ ਅਤੇ ਹੋਟਲ 'ਚ ਉਸ ਦੇ ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਚੱਲ ਰਹੀਆਂ ਸਨ। ਉਸ ਦੇ ਪਰਿਵਾਰ ਨੇ ਦੱਸਿਆ ਕਿ ਹਲਦੀ ਦੀ ਰਸਮ ਦੌਰਾਨ ਉਹ ਸਵੀਮਿੰਗ ਪੂਲ ਵੱਲ ਚੱਲਾ ਗਿਆ।
ਨਾਨਤਾ ਥਾਣੇ ਦੇ ਇੰਚਾਰਜ (ਐੱਸ.ਐੱਚ.ਓ.) ਨਵਲ ਕਿਸ਼ੋਰ ਨੇ ਦੱਸਿਆ ਕਿ ਉਸ ਨੇ ਲੋਹੇ ਦਾ ਖੰਭਾ ਫੜਿਆ, ਜਿਸ ਨਾਲ ਉਸ ਨੂੰ ਕਰੰਟ ਲੱਗ ਗਿਆ। ਐੱਸ.ਐੱਚ.ਓ. ਨੇ ਦੱਸਿਆ ਕਿ ਸੂਰਜ ਬੇਹੋਸ਼ ਹੋ ਗਿਆ ਅਤੇ ਉਸ ਨੂੰ ਐੱਮ.ਬੀ.ਐੱਸ. ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਕਿਸ਼ੋਰ ਨੇ ਦੱਸਿਆ ਕਿ ਹੋਟਲ ਪ੍ਰਬੰਧਨ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 304 ਏ (ਲਾਪਰਵਾਹੀ ਕਾਰਨ ਮੌਤ) ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਸਰਕਾਰ ਨੇ ਨਹੀਂ ਵਧਾਇਆ ਵੀਜ਼ਾ, ਆਸਟ੍ਰੇਲੀਆ ਦੀ ਪੱਤਰਕਾਰ ਨੂੰ ਛੱਡਣਾ ਪਿਆ ਦੇਸ਼
NEXT STORY