ਕੁਰੂਕੁਸ਼ੇਤਰ (ਭਾਸ਼ਾ)- ਹਰਿਆਣਾ ਦੇ ਕੁਰੂਕੁਸ਼ੇਤਰ ਦੇ ਇਕ ਵੋਟਿੰਗ ਕੇਂਦਰ 'ਤੇ ਸ਼ਨੀਵਾਰ ਨੂੰ ਇਕ ਲਾੜਾ ਵੋਟ ਕਰਨ ਤੋਂ ਬਾਅਦ ਵਿਆਹ ਕਰਨ ਲਈ ਨਿਕਲਿਆ, ਜਿਸ ਕਾਰਨ ਉਹ ਆਕਰਸ਼ਨ ਦਾ ਕੇਂਦਰ ਬਣ ਗਿਆ। ਵਿਆਹ ਦੇ ਕੱਪੜਿਆਂ 'ਚ ਵੋਟ ਪਾਉਣ ਪਹੁੰਚੇ ਲਾੜੇ ਦਾ ਨਾਂ ਸੁਨੀਲ ਕੁਮਾਰ ਹੈ। ਹਰਿਆਣਾ ਦੇ ਕੁਰੂਕੁਸ਼ੇਤਰ ਜ਼ਿਲ੍ਹੇ ਦੇ ਲਾੜੇ ਨੇ ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਕੁਮਾਰ ਨੇ ਲਾਡਵਾ ਵਿਧਾਨ ਸਭਾ ਸੀਟ ਦੇ ਇਕ ਵੋਟਿੰਗ ਕੇਂਦਰ 'ਤੇ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਸ ਨੇ ਕਿਹਾ,''ਮੈਂ ਸਾਰਿਆਂ ਨੂੰ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਵੋਟ ਪਾਉਣਾ ਬਹੁਤ ਮਹੱਤਵਪੂਰਨ ਹੈ। ਕਿਸੇ ਨੂੰ ਵੀ ਆਪਣਾ ਵੋਟ ਬਰਬਾਦ ਨਹੀਂ ਕਰਨਾ ਚਾਹੀਦਾ।''
ਕੁਮਾਰ ਨੇ ਕਿਹਾ,''ਮੈਂ ਵੋਟ ਪਾਉਣ ਤੋਂ ਬਾਅਦ ਵਿਆਹ ਕਰਨ ਜਾ ਰਿਹਾ ਹਾਂ।'' ਉਨ੍ਹਾਂ ਕਿਹਾ ਕਿ ਵਿਆਹ ਲਈ ਪਹੁੰਚਣ 'ਚ ਦੇਰ ਹੋ ਚੁੱਕੀ ਹੈ ਪਰ ਵੋਟਿੰਗ ਕਰਨਾ ਜ਼ਿਆਦਾ ਮਹੱਤਵਪੂਰਨ ਸੀ। ਕੁਮਾਰ ਦੀ ਮਾਂ ਨੇ ਹਰਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰੋਂ ਬਾਹਰ ਆਉਣ ਅਤੇ ਵੱਡੀ ਗਿਣਤੀ 'ਚ ਵੋਟਿੰਗ ਕਰਨ। ਹਰਿਆਣਾ 'ਚ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ ਸਵੇਰੇ ਸਖ਼ਤ ਸੁਰੱਖਿਆ ਵਿਚਾਲੇ ਵੋਟਿੰਗ ਸ਼ੁਰੂ ਹੋ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਅਤੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਸ਼ੁਰੂਆਤੀ ਵੋਟਰਾਂ 'ਚ ਸ਼ਾਮਲ ਰਹੇ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
17 ਸਾਲਾਂ ਵਿਦਿਆਰਥੀ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
NEXT STORY