ਅਹਿਮਦਾਬਾਦ (ਭਾਸ਼ਾ)— ਟੋਕੀਓ ਓਲੰਪਿਕ ਵਿਚ ਭਾਰਤੀ ਖ਼ਿਡਾਰੀਆਂ ਦੇ ਬਿਹਤਰ ਪ੍ਰਦਰਸ਼ਨ ਤੋਂ ਖੁਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਕਿਹਾ ਕਿ ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਹਰ ਖੇਡ ’ਚ ਨਜ਼ਰ ਆਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਰਚੂਅਲ ਸੰਬੋਧਨ ’ਚ ਕਿਹਾ ਕਿ ਇਸ ਵਾਰ ਭਾਰਤ ਦੇ ਸਭ ਤੋਂ ਜ਼ਿਆਦਾ ਖ਼ਿਡਾਰੀਆਂ ਨੇ ਓਲੰਪਿਕ ਲਈ ਕੁਆਲੀਫਾਈ ਕੀਤਾ। ਸਾਨੂੰ ਭੁੱਲਣਾ ਨਹੀਂ ਚਾਹੀਦਾ ਕਿ ਪਿਛਲੇ 100 ਸਾਲ ਵਿਚ ਸਭ ਤੋਂ ਵੱਡੀ ਮਹਾਮਾਰੀ ਨਾਲ ਜੂਝਦੇ ਹੋਏ ਅਸੀਂ ਇਹ ਹਾਸਲ ਕੀਤਾ। ਅਜਿਹੀਆਂ ਖੇਡਾਂ ਹਨ, ਜਿਨ੍ਹਾਂ ’ਚ ਸਾਡੇ ਖ਼ਿਡਾਰੀਆਂ ਨੇ ਪਹਿਲੀ ਵਾਰ ਕੁਆਲੀਫਾਈ ਕੀਤਾ ਹੈ।
ਇਹ ਵੀ ਪੜ੍ਹੋ: Tokyo Olympics: ਹਾਕੀ ਸੈਮੀਫਾਈਨਲ ’ਚ ਹਾਰਿਆ ਭਾਰਤ, PM ਮੋਦੀ ਨੇ ਕਿਹਾ- ‘ਹਾਰ ਅਤੇ ਜਿੱਤ ਜੀਵਨ ਦਾ ਹਿੱਸਾ’
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਖ਼ਿਡਾਰੀਆਂ ਨੇ ਸਿਰਫ਼ ਕੁਆਲੀਫਾਈ ਹੀ ਨਹੀਂ ਕੀਤਾ ਸਗੋਂ ਕਿ ਸਖ਼ਤ ਟੱਕਰ ਵੀ ਦੇ ਰਹੇ ਹਨ। ਸਾਡੇ ਓਲੰਪਿਕ ਖ਼ਿਡਾਰੀ ਅਤੇ ਟੀਮਾਂ ਬਿਹਤਰ ਰੈਂਕਿੰਗ ਵਾਲੇ ਆਪਣੇ ਮੁਕਾਬਲੇਬਾਜ਼ਾਂ ਨੂੰ ਸਖ਼ਤ ਚੁਣੌਤੀ ਦੇ ਰਹੇ ਹਨ। ਭਾਰਤੀ ਖ਼ਿਡਾਰੀਆਂ ਦਾ ਜੋਸ਼, ਜਨੂੰਨ ਅਤੇ ਜਜ਼ਬਾ ਅੱਜ ਸਰਵਉੱਚ ਪੱਧਰ ’ਤੇ ਹੈ। ਇਹ ਆਤਮ ਵਿਸ਼ਵਾਸ ਉਦੋਂ ਆਉਂਦਾ ਹੈ, ਜਦੋਂ ਸਹੀ ਟੈਲੇਂਟ ਦੀ ਪਹਿਚਾਣ ਹੁੰਦੀ ਹੈ। ਇਹ ਆਤਮ ਵਿਸ਼ਵਾਸ ਉਦੋਂ ਆਉਂਦਾ ਹੈ, ਜਦੋਂ ਵਿਵਸਥਾਵਾਂ ਬਦਲਦੀਆਂ ਹਨ। ਇਹ ਨਵਾਂ ਆਤਮ ਵਿਸ਼ਵਾਸ ਨਿਊ ਇੰਡੀਆ ਦੀ ਪਹਿਚਾਣ ਬਣ ਰਿਹਾ ਹੈ ਅਤੇ ਦੇਸ਼ ਦੇ ਕੋਨੇ-ਕੋਨੇ ਵਿਚ ਪਹੁੰਚ ਰਿਹਾ ਹੈ। ਮੋਦੀ ਨੇ ਕਿਹਾ ਕਿ ਜਦੋਂ ਸਹੀ ਹੁਨਰ ਨੂੰ ਤਲਾਸ਼ ਕੇ ਤਰਾਸ਼ਿਆ ਜਾਵੇ, ਵਿਵਸਥਾ ’ਚ ਜਦੋਂ ਬਦਲਾਅ ਅਤੇ ਪਾਰਦਰਸ਼ਿਤਾ ਲਿਆਂਦੀ ਜਾਵੇ ਤਾਂ ਆਤਮ ਵਿਸ਼ਵਾਸ ਆਉਂਦਾ ਹੈ।
ਇਹ ਵੀ ਪੜ੍ਹੋ: ਭਾਰਤੀ ਓਲੰਪਿਕ ਖਿਡਾਰੀ ਹੋਣਗੇ 15 ਅਗਸਤ ’ਤੇ ‘ਸਪੈਸ਼ਲ ਗੈਸਟ’, PM ਮੋਦੀ ਦੇਣਗੇ ਸੱਦਾ
ਦਿੱਲੀ ਦੇ ਹਸਪਤਾਲ 'ਚ 45 ਕਿਲੋ ਭਾਰ ਵਾਲੀ 2 ਸਾਲਾ ਬੱਚੀ ਦੀ ਹੋਈ 'ਬੇਰੀਏਟ੍ਰਿਕ ਸਰਜਰੀ'
NEXT STORY