ਜੈਪੁਰ—ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ 2019 ਵਿਚ ਕਾਂਗਰਸ ਸਰਕਾਰ ਬਣਨ 'ਤੇ ਗੱਬਰ ਸਿੰਘ ਵਾਲੇ 5 ਲੈਵਲ ਟੈਕਸ ਨੂੰ ਬਦਲ ਕੇ ਜੀ. ਐੱਸ. ਟੀ. ਦਾ ਇਕ ਹੀ ਸਲੈਬ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪ੍ਰਧਾਨ ਨੇ ਬੀਤੇ ਦਿਨ ਇਥੇ ਆਯੋਜਿਤ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜ਼ਿਆਦਾ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ ਨੂੰ ਜੀ. ਐੱਸ. ਟੀ. ਦੇ ਘੇਰੇ 'ਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਦੇ ਜੀ. ਐੱਸ. ਟੀ. ਟੈਕਸ ਨਾਲ ਆਮ ਅਤੇ ਛੋਟਾ ਵਪਾਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਰਾਹੁਲ ਨੇ ਬੇਰੋਜ਼ਗਾਰੀ, ਕਿਸਾਨਾਂ ਵਲੋਂ ਖੁਦਕੁਸ਼ੀਆਂ, ਰਾਫੇਲ ਸੌਦੇ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਮੋਦੀ ਸਰਕਾਰ ਉੱਤੇ ਨਿਸ਼ਾਨਾ ਲਾਇਆ। ਕਾਂਗਰਸ ਪ੍ਰਧਾਨ ਨੇ ਕਿਹਾ ਕਿ 56 ਇੰਚ ਸੀਨੇ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਫੇਲ ਸੌਦੇ 'ਤੇ ਮੇਰੇ ਸਵਾਲਾਂ ਦਾ ਇਕ ਮਿੰਟ ਵੀ ਜਵਾਬ ਨਹੀਂ ਦੇ ਸਕੇ।
ਪੰਚਕੂਲਾ 'ਚ ਸੜਕ ਹਾਦਸੇ ਦੌਰਾਨ ਇਕ ਬੱਚੇ ਦੀ ਮੌਤ
NEXT STORY