ਭਰੂਚ : ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਦਹੇਜ ਵਿੱਚ ਇੱਕ ਕੈਮੀਕਲ ਪਲਾਂਟ ਵਿੱਚ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਉਣ ਨਾਲ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਦਹੇਜ ਥਾਣੇ ਦੇ ਇੰਸਪੈਕਟਰ ਬੀ.ਐੱਮ. ਪਾਟੀਦਾਰ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 10 ਵਜੇ ਗੁਜਰਾਤ ਫਲੋਰੋਕੈਮੀਕਲਸ ਲਿਮਟਿਡ (ਜੀ.ਐੱਫ.ਐੱਲ.) ਦੀ ਇਕ ਉਤਪਾਦਨ ਇਕਾਈ ਵਿਚ ਪਾਈਪ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਕਰਮਚਾਰੀ ਬੇਹੋਸ਼ ਹੋ ਗਏ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ
ਅਧਿਕਾਰੀ ਨੇ ਦੱਸਿਆ ਕਿ ਚਾਰੇ ਕਰਮਚਾਰੀਆਂ ਨੂੰ ਭਰੂਚ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਦੀ ਐਤਵਾਰ ਤੜਕੇ 3 ਵਜੇ ਦੇ ਕਰੀਬ ਮੌਤ ਹੋ ਗਈ, ਜਦੋਂ ਕਿ ਦੂਜੇ ਦੀ ਸਵੇਰੇ 6 ਵਜੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਰਾਤ ਕਰੀਬ 10 ਵਜੇ ਵਾਪਰੀ। ਕੰਪਨੀ ਦੇ ਸੀਐੱਮਐੱਸ ਪਲਾਂਟ ਦੀ ਹੇਠਲੀ ਮੰਜ਼ਿਲ ਤੋਂ ਲੰਘਦੀ ਪਾਈਪ ਵਿੱਚੋਂ ਗੈਸ ਲੀਕ ਹੋਣ ਕਾਰਨ ਚਾਰ ਮੁਲਾਜ਼ਮ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਚਾਰਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਮਹਿਕਮੇ 'ਚ ਨਿਕਲੀਆਂ ਢੇਰ ਸਾਰੀਆਂ ਅਸਾਮੀਆਂ, ਜਾਣੋ ਪੂਰਾ ਵੇਰਵਾ
NEXT STORY