ਅਹਿਮਦਾਬਾਦ - ਗੁਜਰਾਤ ਦੇ ਗਾਂਧੀ ਨਗਰ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗੰਦੇ ਪਾਣੀ ਦੀ ਟੈਂਕੀ ਦੀ ਸਫਾਈ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਗੰਦਾ ਪਾਣੀ ਇੱਕ ਕੈਮੀਕਲ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਪੰਜ ਲੋਕ ਟੈਂਕੀ ਦੀ ਸਫਾਈ ਕਰਨ ਲਈ ਉਤਰੇ ਸਨ। ਗੰਦਾ ਪਾਣੀ ਕੈਮੀਕਲ ਕੰਪਨੀ ਦਾ ਸੀ। ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲਣ 'ਤੇ ਉੱਥੇ ਭੀੜ ਇਕੱਠੀ ਹੋ ਗਈ। ਇਹ ਘਟਨਾ ਗਾਂਧੀਨਗਰ ਜ਼ਿਲ੍ਹੇ ਦੇ ਕਲੋਲ ਦੇ ਖਟਰਾਜ ਪਿੰਡ ਵਿੱਚ ਹੋਈ ਹੈ। ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਹਾਦਸੇ ਦੀ ਜਾਣਕਾਰੀ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਸਾਰੇ ਪੰਜ ਮਜਦੂਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਅਜੇ ਦੱਸਿਆ ਜਾ ਰਿਹਾ ਹੈ ਕਿ ਸਾਹ ਘੁੱਟਣ ਦੀ ਵਜ੍ਹਾ ਨਾਲ ਮਜ਼ਦੂਰਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ - ਜ਼ਹਿਰੀਲੀ ਸ਼ਰਾਬ ਨਾਲ ਮੌਤ ਦੁਖਦ, ਦੋਸ਼ੀਆਂ ਨੂੰ ਮਿਲੇ ਫ਼ਾਂਸੀ ਦੀ ਸਜ਼ਾ: ਸੁਸ਼ੀਲ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਆਰੀਅਨ ਖਾਨ ਮਾਮਲੇ 'ਚ ਇਕ ਹੋਰ ਮੋੜ? ਭਾਜਪਾ ਆਗੂ ਨੇ ਕੀਤਾ ਸਨਸਨੀਖੇਜ਼ ਦਾਅਵਾ
NEXT STORY