ਸੂਰਤ (ਭਾਸ਼ਾ)— ਆਪਣੇ ਗ੍ਰਹਿ ਸੂਬੇ ਭੇਜੇ ਜਾਣ ਦੀ ਮੰਗ ਕਰ ਰਹੇ ਸੈਂਕੜੇ ਪ੍ਰਵਾਸੀ ਮਜ਼ਦੂਰਾਂ ਦੀ ਸ਼ਨੀਵਾਰ ਨੂੰ ਗੁਜਰਾਤ ਦੇ ਸੂਰਤ ਵਿਚ ਪੁਲਸ ਨਾਲ ਝੜਪ ਹੋ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਹਜ਼ੀਰਾ ਉਦਯੋਗਿਕ ਖੇਤਰ ਦੇ ਨੇੜੇ ਮੋਰਾ ਪਿੰਡ 'ਚ ਸੈਂਕੜੇ ਮਜ਼ਦੂਰਾਂ ਨੇ ਰੋਸ ਮੁਜ਼ਾਹਰਾ ਕਰਦਿਆਂ ਪੁਲਸ ਨਾਲ ਝੜਪ ਹੋ ਗਈ। ਉਨ੍ਹਾਂ ਨੇ ਪੁਲਸ ਦੇ ਵਾਹਨਾਂ 'ਤੇ ਪਥਰਾਅ ਕੀਤਾ। ਇਸ ਤੋਂ ਬਾਅਦ 40 ਤੋਂ ਵੱਧ ਮਜ਼ਦੂਰਾਂ ਨੂੰ ਹਿਰਾਸਤ ਵਿਚ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਰੋਸ ਮੁਜ਼ਾਹਰਾ ਕਰ ਰਹੇ ਮਜ਼ਦੂਰਾਂ ਨੇ ਮੰਗ ਕੀਤੀ ਕਿ ਜ਼ਿਲਾ ਪ੍ਰਸ਼ਾਸਨ ਉਨ੍ਹਾਂ ਨੂੰ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ ਸਮੇਤ ਹੋਰ ਸੂਬਿਆਂ ਵਿਚ ਉਨ੍ਹਾਂ ਦੇ ਗ੍ਰਹਿ ਸੂਬਿਆਂ 'ਚ ਭੇਜਣ ਦੀ ਵਿਵਸਥਾ ਕਰੇ। ਅਧਿਕਾਰੀ ਨੇ ਦੱਸਿਆ ਕਿ ਜ਼ਿਆਦਾਤਰ ਮਜ਼ਦੂਰ ਹਜ਼ੀਰਾ ਵਿਚ ਉਦਯੋਗਿਕ ਇਕਾਈਆਂ 'ਚ ਕੰਮ ਕਰਦੇ ਹਨ ਅਤੇ ਮੋਰਾ ਪਿੰਡ 'ਚ ਰਹਿੰਦੇ ਹਨ। ਪੁਲਸ ਨੇ ਇਲਾਕੇ ਦੇ ਘੇਰਾਬੰਦੀ ਕਰ ਦਿੱਤੀ ਹੈ। ਉੱਥੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।
ਚੀਨ ਤੋਂ ਹਰਜ਼ਾਨਾ ਵਸੂਲਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
NEXT STORY