ਅਹਿਮਦਾਬਾਦ- ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.3 ਮਾਪੀ ਗਈ। ਭੂਚਾਲ ਵਿਗਿਆਨ ਖੋਜ ਸੰਸਥਾ (ਆਈ. ਐੱਸ. ਆਰ.) ਨੇ ਇਹ ਜਾਣਕਾਰੀ ਦਿੱਤੀ।
ਗਾਂਧੀਨਗਰ ਸਥਿਤ ਆਈ. ਐੱਸ. ਆਰ. ਵਲੋਂ ਆਪਣੀ ਵੈੱਬਸਾਈਟ 'ਤੇ ਸਾਂਝਾ ਕੀਤੀ ਗਈ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਤੜਕੇ 3 ਵਜ ਕੇ 42 ਮਿੰਟ 'ਤੇ ਮਹਿਸੂਸ ਕੀਤੇ ਗਏ ਅਤੇ ਭੂਚਾਲ ਦਾ ਕੇਂਦਰ ਕੱਛ ਜ਼ਿਲ੍ਹੇ ਦੇ ਭਚਾਊ ਸ਼ਹਿਰ ਤੋਂ ਲਗਭਗ 10 ਕਿਲੋਮੀਟਰ ਦੂਰ ਉੱਤਰ-ਪੂਰਬ-ਉੱਤਰ 'ਚ 24.6 ਕਿਲੋਮੀਟਰ ਦੀ ਡੂੰਘਾਈ 'ਚ ਸਥਿਤ ਸੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਲ ਸੈਨਾ ਦਾ ਹੈਲੀਕਪਾਟਰ ਹੋਇਆ ਹਾਦਸੇ ਦਾ ਸ਼ਿਕਾਰ
NEXT STORY