ਵਡੋਦਰਾ: ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਇੱਕ 28 ਸਾਲਾ ਮਹਿਲਾ ਹੈੱਡ ਕਾਂਸਟੇਬਲ ਵੱਲੋਂ ਆਪਣੇ ਪੁਲਸ ਕੁਆਰਟਰ ਵਿੱਚ ਕਥਿਤ ਤੌਰ 'ਤੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਕਰੀਬ 11 ਵਜੇ ਵਾਪਰੀ। ਮ੍ਰਿਤਕ ਮਹਿਲਾ ਮੁਲਾਜ਼ਮ ਦੀ ਪਛਾਣ ਪ੍ਰਿਅੰਕਾ ਪ੍ਰਜਾਪਤੀ ਵਜੋਂ ਹੋਈ ਹੈ, ਜਿਸ ਨੇ ਬਾਪੋਦ ਇਲਾਕੇ ਵਿੱਚ ਸਥਿਤ ਆਪਣੀ ਰਿਹਾਇਸ਼ 'ਤੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਪੁਲਸ ਅਨੁਸਾਰ, ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਜਦੋਂ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਬਾਪੋਦ ਪੁਲਸ ਇੰਸਪੈਕਟਰ ਐੱਮ. ਕੇ. ਗੁਰਜਰ ਨੇ ਦੱਸਿਆ ਕਿ ਖਿੜਕੀ ਰਾਹੀਂ ਅੰਦਰ ਦੇਖਣ 'ਤੇ ਪ੍ਰਿਅੰਕਾ ਦੀ ਲਾਸ਼ ਫਾਹੇ ਨਾਲ ਲਟਕਦੀ ਪਾਈ ਗਈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਿਅੰਕਾ ਹਾਲ ਹੀ ਵਿੱਚ ਆਪਣੇ ਜੱਦੀ ਜ਼ਿਲ੍ਹੇ ਬਨਾਸਕਾਂਠਾ ਤੋਂ 20 ਦਿਨਾਂ ਦੀ ਛੁੱਟੀ ਕੱਟ ਕੇ ਵਾਪਸ ਪਰਤੀ ਸੀ। ਜ਼ਿਕਰਯੋਗ ਹੈ ਕਿ ਉਸ ਨੇ ਹਾਲ ਹੀ ਵਿੱਚ ਪੁਲਸ ਸਬ-ਇੰਸਪੈਕਟਰ ਦੀ ਪ੍ਰੀਖਿਆ ਵੀ ਪਾਸ ਕੀਤੀ ਸੀ। ਪੁਲਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ 'ਚ ਚਲਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਭਿਆਨਕ ਅੱਗ, ਟਲਿਆ ਵੱਡਾ ਹਾਦਸਾ
NEXT STORY