ਭੁਜ- ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਸਰਹੱਦ ਪਾਰ ਕਰ ਕੇ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦੀ ਸੁਰੱਖਿਆ ਫ਼ੋਰਸ (ਬੀਐੱਸਐੱਫ) ਨੇ ਫੜ ਲਿਆ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬੀਐੱਸਐੱਫ ਨੇ ਇਕ ਬਿਆਨ 'ਚ ਦੱਸਿਆ ਕਿ ਐਤਵਾਰ ਨੂੰ ਗੁਆਂਢੀ ਦੇਸ਼ ਦਾ ਇਕ ਵਿਅਕਤੀ ਹਰਾਮੀ ਨਾਲਾ ਦੇ ਉੱਤਰ ਦੇ ਇਕ ਖੇਤਰ ਤੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਉਸ ਨੇ ਕਿਹਾ,''12 ਜਨਵਰੀ ਨੂੰ ਚੌਕਸ ਬੀ.ਐੱਸ.ਐੱਫ. ਜਵਾਨਾਂ ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਕੇ ਕੱਛ ਦੇ ਹਰਾਮੀ ਨਾਲਾ ਦੇ ਉੱਤਰੀ ਖੇਤਰ ਤੋਂ ਭਾਰਤੀ ਖੇਤਰ 'ਚ ਪ੍ਰਵੇਸ਼ ਕਰਦੇ ਦੇਖਿਆ।'' ਉਸ ਨੇ ਕਿਹਾ ਕਿ ਬੀ.ਐੱਸ.ਐੱਫ. ਜਵਾਨਾਂ ਨੇ ਤੁਰੰਤ ਉਸ ਨੂੰ ਲਲਕਾਰਿਆ ਅਤੇ ਫੜ ਲਿਆ। ਬਿਆਨ 'ਚ ਕਿਹਾ ਗਿਆ ਹੈ ਕਿ ਘੁਸਪੈਠੀਏ ਦੀ ਪਛਾਣ ਬਾਬੂ ਅਲੀ ਵਜੋਂ ਹੋਈ ਹੈ ਜੋ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਸੁਜਾਵਾਲ ਜ਼ਿਲ੍ਹੇ ਦੇ ਕਾਰੋ ਘੁੰਘਰੂ ਪਿੰਡ ਦਾ ਵਾਸੀ ਹੈ। ਹਰਾਮੀ ਨਾਲਾ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਸਕੂਲ ਜਾਣਾ ਹੋਵੇਗਾ ਆਸਾਨ, ਵਿਦਿਆਰਥੀਆਂ ਨੂੰ ਮਿਲਣਗੀਆਂ ਸਾਈਕਲਾਂ
NEXT STORY