ਗਾਂਧੀਨਗਰ— ਕਾਂਗਰਸ ਲਈ ਗੁਜਰਾਤ ਤੋਂ ਲਗਾਤਾਰ ਬੁਰੀ ਖਬਰਾਂ ਆ ਰਹੀਆਂ ਹਨ। ਪਿਛਲੇ ਮਹੀਨੇ ਮੇਹਸਾਣਾ ਦੀ ਉਂਝਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਆਸ਼ਾ ਪਟੇਲ ਵਿਧਾਇਕ ਬਣੀ ਆਸ਼ਾ ਪਟੇਲ ਵਿਧਾਨ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਈ ਸੀ। ਹੁਣ ਇਕ ਹੋਰ ਵਿਧਾਇਕ ਨੇ ਕਾਂਗਰਸ ਦਾ ਦਾਮਨ ਛੱਡ ਕੇ ਭਾਜਪਾ ਜੁਆਇਨ ਕਰ ਲਈ ਹੈ। ਸੀਨੀਅਰ ਨੇਤਾ ਜਵਾਹਰ ਚਾਵੜਾ ਗੁਜਰਾਤ ਵਿਧਾਨ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਹ ਪੂਰੀ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ, ਜਦੋਂ ਕਾਂਗਰਸ ਕਾਰਜਕਾਰਣੀ ਕਮੇਟੀ ਦੀ 12 ਮਾਰਚ ਨੂੰ ਬੈਠਕ ਹੋਣ ਵਾਲੀ ਹੈ। ਜੂਨਾਗੜ੍ਹ ਜ਼ਿਲੇ ਦੀ ਮਾਣਾਵਦਰ ਸੀਟ ਤੋਂ 4 ਵਾਰ ਵਿਧਾਇਕ ਚਾਵੜਾ ਨੂੰ ਹੋਰ ਪਿਛੜੇ ਵਰਗ (ਓ.ਬੀ.ਸੀ.) ਦਾ ਪ੍ਰਭਾਵਸ਼ਾਲੀ ਨੇਤਾ ਮੰਨਿਆ ਜਾਂਦਾ ਹੈ। ਉਹ ਅਹੀਰ ਭਾਈਚਾਰੇ ਤੋਂ ਆਉਂਦੇ ਹਨ। ਉਹ ਬੀਤੇ ਕੁਝ ਮਹੀਨਿਆਂ 'ਚ ਸਦਨ ਤੋਂ ਅਸਤੀਫਾ ਦੇਣ ਵਾਲੇ ਕਾਂਗਰਸ ਦੇ ਤੀਜੇ ਵਿਧਾਇਕ ਹਨ। ਪਿਛਲੇ ਸਾਲ ਜੁਲਾਈ 'ਚ ਕਾਂਗਰਸ ਦੇ ਸੀਨੀਅਰ ਵਿਧਾਇਕ ਕੁੰਵਰਜੀ ਬਾਵਲੀਆ ਨੇ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਭਾਜਪਾ ਸਰਕਾਰ 'ਚ ਕੈਬਨਿਟ ਮੰਤਰੀ ਬਣ ਗਏ ਸਨ। ਮੇਹਸਾਣਾ ਦੀ ਉਂਝਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਆਸ਼ਾ ਪਟੇਲ ਵੀ ਪਿਛਲੇ ਮਹੀਨੇ ਕਾਂਗਰਸ ਅਤੇ ਵਿਧਾਨ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਈ ਸੀ।ਜ਼ਿਕਰਯੋਗ ਹੈ ਕਿ ਅਲਪੇਸ਼ ਠਾਕੋਰ ਕਾਂਗਰਸ ਦੇ ਟਿਕਟ 'ਤੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ ਅਤੇ ਬੀਤੇ ਕਾਫੀ ਦਿਨਾਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਹਾਲਾਂਕਿ ਅਲਪੇਸ਼ ਨੇ ਅਜੇ ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਣ ਬਾਰੇ ਕੁਝ ਵੀ ਨਹੀਂ ਕਿਹਾ ਹੈ ਪਰ ਵੀਰਵਾਰ ਨੂੰ ਉਨ੍ਹਾਂ ਨੇ ਇਸ ਗੱਲ ਦੇ ਸੰਕੇਤ ਦਿੱਤੇ ਸਨ ਕਿ ਉਹ ਸ਼ੁੱਕਰਵਾਰ ਦੁਪਹਿਰ ਇਸ ਬਾਰੇ ਅਹਿਮ ਫੈਸਲਾ ਲੈਣਗੇ। ਦੂਜੇ ਪਾਸੇ ਕਾਂਗਰਸ ਦੇ ਅੰਦਰ ਜਾਰੀ ਘਮਾਸਾਨ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਨੇ ਖਾਰਜ ਕਰ ਦਿੱਤਾ ਹੈ। ਵੀਰਵਾਰ ਨੂੰ ਵਡੋਦਰਾ 'ਚ ਉਨ੍ਹਾਂ ਨੇ ਸਾਫ਼ ਕੀਤਾ ਕਿ ਪਾਰਟੀ ਦਾ ਕੋਈ ਵੀ ਵਿਧਾਇਕ ਭਾਜਪਾ 'ਚ ਸ਼ਾਮਲ ਨਹੀਂ ਹੋਵੇਗਾ।
ਅਧਿਆਪਕਾਂ ਲਈ ਰਿਜ਼ਰਵੇਸ਼ਨ ਸਬੰਧੀ 200 ਅੰਕ ਦੇ ਰੋਸਟਰ ਆਰਡੀਨੈਂਸ ਨੂੰ ਕੈਬਨਿਟ ਦੀ ਮਨਜ਼ੂਰੀ
NEXT STORY