ਨੈਸ਼ਨਲ ਡੈਸਕ- ਗੁਜਰਾਤ ਦੇ ਰਾਜਪੀਪਲਾ ਸਥਿਤ ਸੈਸ਼ਨ ਅਦਾਲਤ ਨੇ ਜੰਗਲਾਤ ਅਧਿਕਾਰੀਆਂ ’ਤੇ ਹਮਲਾ ਕਰਨ ਅਤੇ ਜਬਰੀ ਵਸੂਲੀ ਦੇ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚੈਤਰ ਵਸਾਵਾ, ਉਨ੍ਹਾਂ ਦੀ ਪਤਨੀ ਸ਼ਕੁੰਤਲਾ ਵਸਾਵਾ ਸਮੇਤ 8 ਹੋਰ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ 7-7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਵਧੀਕ ਸੈਸ਼ਨ ਜੱਜ ਏ.ਵੀ. ਹੀਰਪਾਰਾ ਨੇ 30 ਅਕਤੂਬਰ 2023 ਨੂੰ ਹੋਈ ਘਟਨਾ ਨਾਲ ਜੁੜੇ ਮਾਮਲੇ ’ਚ ਫ਼ੈਸਲਾ ਸੁਣਾਉਂਦੇ ਹੋਏ ਸਾਰੇ ਮੁਲਜ਼ਮਾਂ ਨੂੰ ਵੱਖ-ਵੱਖ ਧਾਰਾਵਾਂ ਹੇਠ ਦੋਸ਼ੀ ਪਾਇਆ। ਅਦਾਲਤ ਨੇ ਜੰਗਲਾਤ ਅਧਿਕਾਰੀਆਂ ਨਾਲ ਕੁੱਟਮਾਰ, ਧਮਕੀ ਅਤੇ ਜਬਰੀ ਵਸੂਲੀ ਨਾਲ ਜੁੜੇ ਦੋਸ਼ਾਂ ਨੂੰ ਗੰਭੀਰ ਮੰਨਦੇ ਹੋਏ ਇਹ ਸਜ਼ਾ ਸੁਣਾਈ।
ਇਹ ਵੀ ਪੜ੍ਹੋ- ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ ਮਗਰੋਂ...
ਇਸਤਗਾਸਾ ਧਿਰ ਨੇ ਅਦਾਲਤ ਨੂੰ ਦੱਸਿਆ ਕਿ ਚੈਤਰ ਵਸਾਵਾ ਅਤੇ ਹੋਰ ਮੁਲਜ਼ਮਾਂ ਨੇ ਜੰਗਲਾਤ ਅਧਿਕਾਰੀਆਂ ਨੂੰ ਧਮਕਾਇਆ ਤੇ ਉਨ੍ਹਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਦੋਸ਼ ਹੈ ਕਿ ਇਸ ਦੌਰਾਨ ਵਸਾਵਾ ਨੇ ਹਵਾ ’ਚ ਗੋਲੀ ਵੀ ਚਲਾਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜ ਸਭਾ ’ਚ ਹਾਰ ਤੋਂ ਬਾਅਦ ਕਾਂਗਰਸ ’ਚ ਘਮਾਸਾਨ
NEXT STORY