ਦਵਾਰਕਾ- ਗੁਜਰਾਤ 'ਚ ਦੇਵਭੂਮੀ ਦਵਾਰਕਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਘਰ ਦੇ ਕੋਰੋਨਾ ਪੀੜਤ ਮੁਖੀਆ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਪਤਨੀ ਸਮੇਤ ਤਿੰਨ ਲੋਕਾਂ ਨੇ ਸਮੂਹਕ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਟੀਵੀ ਸਟੇਸ਼ਨ ਇਲਾਕੇ ਵਾਸੀ ਜਯੇਸ਼ਭਾਈ ਜੈਨ ਦੀ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪਾਂ ਨੇ ਭਾਰਤ ’ਚ ਵੰਡਿਆ ਆਪਣਾ-ਆਪਣਾ ਇਲਾਕਾ, ਸਭ ਤੋਂ ਭਿਆਨਕ ਹੈ ਇਹ 'ਵੇਰੀਐਂਟ'
ਕੋਰੋਨਾ ਪੀੜਤ ਜਯੇਸ਼ਭਾਈ ਦੀ ਅੱਜ ਯਾਨੀ ਸ਼ੁੱਕਰਵਾਰ ਤੜਕੇ ਮੌਤ ਹੋਣ ਨਾਲ ਉਸ ਦੇ ਪਰਿਵਾਰ ਨੇ ਸਵੇਰੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਕੇ ਘਰ ਜਾਣ ਤੋਂ ਬਾਅਦ ਉਸ ਦੀ ਪਤਨੀ ਸਾਧਨਾਬੇਨ (55), ਉਸ ਦੇ 2 ਪੁੱਤਰ ਦੁਰਗੇਸ਼ਭਾਈ (28) ਅਤੇ ਕਮਲੇਸ਼ਭਾਈ (25) ਨੇ ਘਰ 'ਚ ਜ਼ਹਿਰੀਲਾ ਪਦਾਰਥ ਪੀ ਲਿਆ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਦੂਜੀ ਲਹਿਰ ਨੇ ਪਿੰਡਾਂ 'ਚ ਪਸਾਰੇ ਪੈਰ, ਸਿਹਤ ਸਹੂਲਤਾਂ ਦੀ ਘਾਟ ਕਾਰਨ ਮੌਤਾਂ ਦੇ ਅੰਕੜੇ ਵਧੇ
ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਨੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜਿਆ : ਚਿਦਾਂਬਰਮ
NEXT STORY