ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖ਼ਰੀ ਪੜਾਅ ਲਈ ਸੋਮਵਾਰ ਯਾਨੀ ਕਿ ਅੱਜ ਪੈ ਰਹੀਆਂ ਵੋਟਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੱਡੀ ਗਿਣਤੀ ’ਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਟਵੀਟ ਕੀਤਾ, ‘‘ਗੁਜਰਾਤ ਚੋਣਾਂ ਦੇ ਦੂਜੇ ਪੜਾਅ ’ਚ ਵੋਟ ਪਾਉਣ ਵਾਲੇ ਸਾਰੇ ਲੋਕਾਂ, ਖ਼ਾਸ ਰੂਪ ਨਾਲ ਨੌਜਵਾਨਾਂ, ਮਹਿਲਾ ਵੋਟਰਾਂ ਨੂੰ ਵੱਡੀ ਗਿਣਤੀ ’ਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ।’’
ਦੱਸ ਦੇਈਏ ਕਿ ਅਹਿਮਦਾਬਾਦ, ਵਡੋਦਰਾ ਅਤੇ ਗਾਂਧੀਨਗਰ ਸਮੇਤ ਗੁਜਰਾਤ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ’ਤੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ। ਇਨ੍ਹਾਂ ਖੇਤਰਾਂ ਵਿਚ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਇਸ ਪੜਾਅ ’ਚ 69 ਔਰਤਾਂ ਸਮੇਤ ਕੁੱਲ 833 ਉਮੀਦਵਾਰ ਚੋਣ ਮੈਦਾਨ ਵਿਚ ਹਨ। ਦੋਹਾਂ ਪੜਾਵਾਂ ਲਈ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਵੀਰਵਾਰ ਯਾਨੀ 8 ਦਸੰਬਰ ਨੂੰ ਹੋਵੇਗੀ।
ਸੁਚਾਰੂ ਰੂਪ ਨਾਲ ਚੋਣਾਂ ਯਕੀਨੀ ਕਰਨ ਲਈ ਚੋਣ ਕਮਿਸ਼ਨ ਨੇ ਸਾਰੇ ਜ਼ਰੂਰੀ ਇੰਤਜ਼ਾਮ ਕੀਤੇ ਹਨ। ਵੋਟਰਾਂ ਲਈ 26 ਹਜ਼ਾਰ ਤੋਂ ਵੱਧ ਕੇਂਦਰ ਬਣਾਏ ਗਏ ਹਨ। ਇਸ ਪੜਾਅ ’ਚ ਮੁੱਖ ਮੰਤਰੀ ਭੁਪਿੰਦਰ ਪਟੇਲ ਅਤੇ 7 ਮੰਤਰੀਆਂ ਸਮੇਤ ਕਈ ਪ੍ਰਮੁੱਖ ਨੇਤਾਵਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਹੋਵੇਗਾ। ਭਾਜਪਾ ਨੇਤਾਵਾਂ ’ਚ ਹਾਰਦਿਕ ਪਟੇਲ ਅਤੇ ਅਲਪੇਸ਼ ਠਾਕੁਰ ਵੀ ਚੋਣ ਮੈਦਾਨ ਵਿਚ ਹਨ। ਉੱਥੇ ਹੀ ਕਾਂਗਰਸ ਨੇਤਾ ਸੁਖਰਾਮ ਰਾਠਵਾ ਅਤੇ ਜਿਗ੍ਰੇਸ਼ ਮਵਾਨੀ, ਆਮ ਆਦਮੀ ਪਾਰਟੀ ਦੇ ਭਰਤ ਸਿੰਘ ਵਾਖਲਾ ਅਤੇ ਭੀਮਾ ਭਾਈ ਚੌਧਰੀ ਵੀ ਇਸ ਪੜਾਅ ਵਿਚ ਉਮੀਦਵਾਰ ਹਨ।
ਅਹਿਮਦਾਬਾਦ ਦੇ ਪੋਲਿੰਗ ਬੂਥ 'ਤੇ ਲਾਈਨ 'ਚ ਲੱਗ ਕੇ ਵੋਟ ਪਾਉਣ ਪਹੁੰਚੇ PM Modi
NEXT STORY