ਭੁਜ- ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਡੂੰਘੇ ਬੋਰਵੈੱਲ 'ਚ ਡਿੱਗੀ ਕੁੜੀ ਨੂੰ ਮੰਗਲਵਾਰ ਨੂੰ ਵੱਖ-ਵੱਖ ਏਜੰਸੀਆਂ ਨੇ 33 ਘੰਟਿਆਂ ਤੋਂ ਵੱਧ ਦੀ ਕੋਸ਼ਿਸ਼ ਤੋਂ ਬਾਅਦ ਬਾਹਰ ਕੱਢ ਲਿਆ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਸਵੇਰੇ ਕਰੀਬ 6.30 ਵਜੇ ਜ਼ਿਲ੍ਹੇ ਦੇ ਭੁਜ ਤਾਲੁਕਾ ਦੇ ਕੰਦੇਰਾਈ ਪਿੰਡ 'ਚ ਹੋਈ। ਕੁੜੀ 540 ਫੁੱਟ ਡੂੰਘੇ ਬੋਰਵੈੱਲ 'ਚ 490 ਫੁੱਟ ਦੀ ਡੂੰਘਾਈ 'ਤੇ ਫਸੀ ਹੋਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੋਰਵੈੱਲ ਦਾ ਵਿਆਸ ਇਕ ਫੁੱਟ ਹੈ ਅਤੇ ਕੁੜੀ ਵੱਡੀ ਸੀ ਅਤੇ ਉਹ ਉਸ 'ਚ ਕਾਫ਼ੀ ਡੂੰਘਾਈ 'ਚ ਫਸੀ ਹੋਈ ਸੀ, ਇਸ ਲਈ ਬਚਾਅ ਕੰਮ ਮੁਸ਼ਕਲ ਹੋ ਰਿਹਾ ਸੀ।
ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਨੇ ਇਸ ਸੰਬੰਧ 'ਚ ਦੱਸਿਆ ਕਿ 18 ਸਾਲਾ ਪੀੜਤਾ 490 ਫੁੱਟ ਦੀ ਡੂੰਘਾਈ 'ਚ ਫਸ ਗਈ ਸੀ ਅਤੇ ਕਈ ਬਚਾਅ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਉਸ ਨੂੰ ਬੋਰਵੈੱਲ 'ਚੋਂ ਬਾਹਰ ਕੱਢਿਆ ਗਿਆ। ਕੁੜੀ ਨੂੰ ਇਲਾਜ ਲਈ ਐਂਬੂਲੈਂਸ 'ਚ ਭੇਜਿਆ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁੜੀ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀਆਂ ਟੀਮਾਂ ਭੁਜ ਨਗਰਪਾਲਿਕਾ ਦੇ ਫਾਇਰ ਵਿਭਾਗ ਦੇ ਕਰਮਚਾਰੀਆਂ, ਸਥਾਨਕ ਐਮਰਜੈਂਸੀ ਰਿਸਪਾਂਸ ਟੀਮ, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਬਚਾਅ ਕਾਰਜ 'ਚ ਲੱਗੀਆਂ ਹੋਈਆਂ ਸਨ। ਕੁੜੀ ਰਾਜਸਥਾਨ ਦੇ ਇਕ ਪ੍ਰਵਾਸੀ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਕਰੀ ਕਰਨ ਵਾਲੇ ਲੋਕ ਸਾਵਧਾਨ! EPFO ਨੇ ਕਰਮਚਾਰੀਆਂ ਨੂੰ ਦਿੱਤੀ ਇਹ ਚਿਤਾਵਨੀ
NEXT STORY