ਅਹਿਮਦਾਬਾਦ - ਗੁਜਰਾਤ ਸਰਕਾਰ ਨੇ ਟੀਚਰ ਐਪਟੀਟਿਊਡ ਟੈਸਟ (ਟੈਟ) ਪਾਸ ਕਰਨ ਵਾਲੇ 7,500 ਅਧਿਆਪਕਾਂ ਨੂੰ ਸੈਕੰਡਰੀ ਅਤੇ ਹਾਇਰ ਸੈਕੰਡਰੀ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੱਕੇ ਅਧਿਆਪਕਾਂ ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਯੋਗ ਉਮੀਦਵਾਰ ਪੇਸ਼ ਹੋਏ ਸਨ।
ਇਹ ਵੀ ਪੜ੍ਹੋ- ਵਿਆਹੁਤਾ ਨੂੰ ਵਿਦੇਸ਼ ਲੈ ਜਾਣ ਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕੀਤਾ ਗੈਂਗਰੇਪ, ਮਾਮਲਾ ਦਰਜ
ਸਰਕਾਰ ਦੇ ਬੁਲਾਰੇ ਅਤੇ ਮੰਤਰੀ ਰਿਸ਼ੀਕੇਸ਼ ਪਟੇਲ ਨੇ ਬੁੱਧਵਾਰ ਨੂੰ ਅਧਿਆਪਕ ਭਰਤੀ ਨਾਲ ਸਬੰਧਤ ਫੈਸਲੇ ਦਾ ਐਲਾਨ ਕੀਤਾ, ਜਿਸ ਦਾ ਉਦੇਸ਼ ਅਗਲੇ ਤਿੰਨ ਮਹੀਨਿਆਂ ਵਿੱਚ ਖਾਲੀ ਅਸਾਮੀਆਂ ਨੂੰ ਭਰਨਾ ਹੈ। ਸੈਕੰਡਰੀ ਅਤੇ ਹਾਇਰ ਸੈਕੰਡਰੀ ਸਕੂਲਾਂ ਵਿੱਚ ਅਧਿਆਪਕ ਵਜੋਂ ਨਿਯੁਕਤੀ ਲਈ ਟੈਟ ਪਾਸ ਕਰਨਾ ਜ਼ਰੂਰੀ ਹੈ।
ਮੁੱਖ ਮੰਤਰੀ ਭੂਪੇਂਦਰ ਪਟੇਲ ਦੀ ਅਗਵਾਈ ਹੇਠ ਰਾਜ ਮੰਤਰੀ ਮੰਡਲ ਨੇ ਇਹ ਫੈਸਲਾ ਲਿਆ। ਪਟੇਲ ਨੇ ਕਿਹਾ, “ਅਗਲੇ ਤਿੰਨ ਮਹੀਨਿਆਂ ਵਿੱਚ, ਸੈਕੰਡਰੀ ਅਤੇ ਉੱਚ ਸੈਕੰਡਰੀ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 7,500 ਅਧਿਆਪਕਾਂ ਦੀ ਪੱਕੀ ਭਰਤੀ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਿਆਸੀ ਹਮਲੇ ’ਚ ਅੱਤਵਾਦੀਆਂ ਦੀ ਮਦਦ ਕਰਨ ਵਾਲਾ ਓਵਰ ਗਰਾਊਂਡ ਵਰਕਰ ਗ੍ਰਿਫਤਾਰ
NEXT STORY