ਨਡਿਆਦ- ਗੁਜਰਾਤ ਦੇ ਖੇੜਾ ਜ਼ਿਲ੍ਹੇ ਦੇ ਨਡੀਆਡ ਸ਼ਹਿਰ ਵਿੱਚ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਪੀਣ ਤੋਂ ਬਾਅਦ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਐਤਵਾਰ ਸ਼ਾਮ ਨੂੰ ਨਡਿਆਦ ਦੇ ਜਵਾਹਰ ਨਗਰ ਇਲਾਕੇ 'ਚ ਤਿੰਨ ਲੋਕਾਂ ਨੇ 'ਜੀਰਾ' ਨਾਮੀ ਬੋਤਲਬੰਦ ਡਰਿੰਕ ਪੀਤਾ, ਜਿਸ ਤੋਂ ਬਾਅਦ ਉਹ ਬੀਮਾਰ ਪੈ ਗਏ। ਡਿਪਟੀ ਸੁਪਰਡੈਂਟ ਆਫ਼ ਪੁਲਸ ਵੀਆਰ ਵਾਜਪਾਈ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ,''ਸ਼ਾਮ 6.30 ਤੋਂ 7 ਵਜੇ ਦੇ ਵਿਚਕਾਰ ਤਿੰਨਾਂ ਵਿਅਕਤੀਆਂ ਨੂੰ ਚੱਕਰ ਆਉਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰਾਤ 8 ਵਜੇ ਦੇ ਕਰੀਬ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਬੋਤਲਬੰਦ ਪੀਣ ਵਾਲਾ ਪਦਾਰਥ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ।''
ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਫੋਰੈਂਸਿਕ ਜਾਂਚ ਲਈ ਖੂਨ ਦੇ ਨਮੂਨੇ ਇਕੱਠੇ ਕੀਤੇ ਗਏ ਹਨ। ਪੁਲਸ ਨੇ ਫਿਲਹਾਲ ਹਾਦੇਸ ਕਾਰਨ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰ ਰਹੀ ਹੈ। ਨਵੰਬਰ 2023 'ਚ ਖੇੜਾ ਜ਼ਿਲ੍ਹੇ 'ਚ ਇਕ ਕਰਿਆਨੇ ਦੀ ਦੁਕਾਨ 'ਤੇ ਵੇਚੇ ਜਾਣ ਵਾਲੇ ਆਯੁਰਵੈਦਿਕ ਸ਼ਰਬਤ ਨੂੰ ਖਾਣ ਤੋਂ ਬਾਅਦ ਕਈ ਲੋਕਾਂ ਦੀ ਮੌਤ ਹੋ ਗਈ। ਇਸ ਸ਼ਰਬਤ 'ਚ ਮਿਥਾਈਲ ਅਲਕੋਹਲ ਸੀ। ਗੁਜਰਾਤ 'ਚ ਸ਼ਰਾਬ ਦੀ ਮਨਾਹੀ ਹੈ, ਇਸ ਲਈ ਇੱਥੇ ਲੋਕ ਨਸ਼ਾ ਕਰਨ ਲਈ ਅਜਿਹੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਸਟੇਸ਼ਨ 14 ਫਰਵਰੀ ਤੱਕ ਬੰਦ!
NEXT STORY