ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਇੱਕ ਵਾਰ ਫਿਰ ਹੰਗਾਮੇ ਦੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਧਿਆਪਕ 'ਖਾਨ ਸਰ' ਦੀ ਕੋਚਿੰਗ ਸੈਂਟਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਜ਼ਬਰਦਸਤ ਪਥਰਾਅ ਅਤੇ ਫਾਇਰਿੰਗ ਕੀਤੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਸਥਿਤੀ ਨੂੰ ਕਾਬੂ ਹੇਠ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕੋਚਿੰਗ ਸੈਂਟਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਿਸ ਸਮੇਂ ਇਹ ਵਾਰਦਾਤ ਹੋਈ, ਉਸ ਸਮੇਂ ਕੋਚਿੰਗ ਸੈਂਟਰ ਦੇ ਆਲੇ-ਦੁਆਲੇ ਕਾਫੀ ਚਹਿਲ-ਪਹਿਲ ਸੀ। ਅਚਾਨਕ ਹੋਈ ਫਾਇਰਿੰਗ ਅਤੇ ਪਥਰਾਅ ਕਾਰਨ ਵਿਦਿਆਰਥੀਆਂ ਅਤੇ ਰਾਹਗੀਰਾਂ ਵਿੱਚ ਭਾਜੜ ਪੈ ਗਈ। ਪੁਲਸ ਹੁਣ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਇਸ ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਮੁੰਬਈ ਤੋਂ ਫਰਾਰ ਅੱਤਵਾਦੀ ਹੁਜ਼ੈਫਾ ਗ੍ਰਿਫ਼ਤਾਰ, ਦਾਊਦ ਦੇ ਕਰੀਬੀ ਮੁੰਨਾ ਝਿੰਗਾੜਾ ਨਾਲ ਸੀ ਸਬੰਧ
NEXT STORY