ਨੈਸ਼ਨਲ ਡੈਸਕ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹਿਮਾਲਿਆ ਦੀਆਂ ਉੱਚੀਆਂ ਚੋਟੀਆਂ ਉੱਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ ਯਾਨੀ 10 ਅਕਤੂਬਰ 2026 ਨੂੰ ਬੰਦ ਕਰ ਦਿੱਤੇ ਜਾਣਗੇ। ਗੁਰਦੁਆਰਾ ਸਾਹਿਬ ਦੇ ਕਿਵਾੜ ਸਰਦ ਰੁੱਤ ਕਾਰਨ ਹੋ ਰਹੀ ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਸੰਗਤਾਂ ਲਈ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। 23 ਮਈ, 2026 ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਪਾਠ ਅਤੇ ਅਰਦਾਸ ਤੋਂ ਬਾਅਦ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖੋਲ੍ਹੇ ਗਏ ਸਨ।
ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
ਦੱਸ ਦੇਈਏ ਕਿ ਕਿਵਾੜ ਬੰਦ ਹੋਣ ਤੋਂ ਪਹਿਲਾਂ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਹੋਣਗੇ। ਫਿਰ 11 ਵਜੇ ਕੀਰਤਨ ਅਤੇ ਦੁਪਹਿਰ 12 ਵਜੇ ਸਮਾਪਤੀ ਦੀ ਅਰਦਾਸ ਹੋਵੇਗੀ। ਇਸ ਤੋਂ ਬਾਅਦ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਰੈਜਮੈਂਟ ਦੇ ਬੈਂਡ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਅਦ ਦੁਪਹਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪ੍ਰਕਾਸ਼ ਅਸਥਾਨ ਤੋਂ ਸੀਤਕਾਲ ਵਾਸਤੇ ਸੁਖ ਅਸਥਾਨ ਲਈ ਲਿਜਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਆਪਣੀ ਹਾਜ਼ਰੀ ਲਗਾਉਣ ਲਈ ਆ ਰਹੀਆਂ ਹਨ। ਇਸ ਦੇ ਨਾਲ ਹੀ ਯਾਤਰਾ ਦੇ ਸਾਢੇ ਚਾਰ ਮਹੀਨੇ ਦੇ ਸਮੇਂ ਵਿੱਚ ਲਗਭਗ 3 ਲੱਖ 68 ਹਜ਼ਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਿਆ। ਲਗਭਗ 15 ਹਜ਼ਾਰ ਫੁੱਟ ਤੋਂ ਵੱਧ ਉਚਾਈ ’ਤੇ ਸਥਾਪਤ ਇਸ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਲਾਂ ਤੋਂ ਵੱਧ ਹੈ।
ਇਹ ਵੀ ਪੜ੍ਹੋ : Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਿਆਸੀ ’ਚ ਸੀ. ਆਈ. ਐੱਸ. ਐੱਫ. ਜਵਾਨ ਨੂੰ ਲੱਗੀ ਗੋਲੀ, ਜੰਮੂ ’ਚ ਤੋੜਿਆ ਦਮ
NEXT STORY