ਨੈਸ਼ਨਲ ਡੈਸਕ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਹਿਮਾਲਿਆਈ ਤੀਰਥ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਯਾਨੀ ਅੱਜ ਤੋਂ ਬੰਦ ਕਰ ਦਿੱਤੇ ਜਾਣਗੇ। ਸਰਦੀਆਂ ਦੇ ਮੌਸਮ ਅਤੇ ਬੀਤੇ ਦਿਨੀਂ ਤੋਂ ਪੈ ਰਹੀ ਬਰਫ਼ਬਾਰੀ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੇ ਕਪਾਟ ਬੰਦ ਕੀਤੇ ਜਾ ਰਹੇ ਹਨ। ਉਕਤ ਸਥਾਨ 'ਤੇ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਪੂਰਾ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕਿਆ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ।
ਪੜ੍ਹੋ ਇਹ ਵੀ : 'ਪਰਿਵਾਰ ਦੇ ਹਰੇਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ', ਚੋਣਾਂ ਤੋਂ ਪਹਿਲਾਂ ਕਰ 'ਤਾ ਵੱਡਾ ਐਲਾਨ
ਇਸ ਸਾਲ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟਾਈ। ਚੁਣੌਤੀਆਂ ਦੇ ਬਾਵਜੂਦ ਇਸ ਸਾਲ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ 270,000 ਤੋਂ ਵੱਧ ਸ਼ਰਧਾਲੂਆਂ ਨੇ ਹੇਮਕੁੰਟ ਸਾਹਿਬ ਦੀ ਯਾਤਰਾ ਪੂਰੀ ਕੀਤੀ ਹੈ।
ਪੜ੍ਹੋ ਇਹ ਵੀ : ਕਰਵਾਚੌਥ ਮੌਕੇ ਨਹੀਂ ਮਿਲੀ ਸਾੜੀ! ਘਰ ਵਾਲੇ ਖ਼ਿਲਾਫ਼ ਥਾਣੇ ਪਹੁੰਚ ਗਈਆਂ ਪਤਨੀਆਂ ਫਿਰ...
ਹੇਮਕੁੰਟ ਗੋਵਿੰਦ ਘਾਟ ਗੁਰਦੁਆਰੇ ਦੇ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ ਬੰਦ ਹੋਣ ਤੋਂ ਪਹਿਲਾਂ ਹੇਮਕੁੰਟ ਸਾਹਿਬ ਗੁਰਦੁਆਰੇ ਨੂੰ ਵਿਸ਼ੇਸ਼ ਤੌਰ 'ਤੇ ਸਜਾਇਆ ਜਾਵੇਗਾ। ਯਾਤਰਾ ਦੀ ਸਮਾਪਤੀ ਲਈ 8 ਅਕਤੂਬਰ ਨੂੰ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਜਾਣਗੇ ਉਪਰੰਤ ਯਾਤਰਾ ਸੰਪੰਨ ਹੋਵੇਗੀ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਦਿੱਤੀ ਜਾਵੇ ਸੈਕਸ ਸਬੰਧੀ ਸਿੱਖਿਆ: ਸੁਪਰੀਮ ਕੋਰਟ
NEXT STORY