ਨਵੀਂ ਦਿੱਤੀ : ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਲੋਕ ਸਭਾ ਵਿਚ ਕੈਂਸਰ ਦਾ ਮੁੱਦਾ ਚੁੱਕਿਆ ਗਿਆ। ਸਦਨ ਦੀ ਜ਼ੀਰੋ ਆਵਰ ਦੀ ਕਾਰਵਾਈ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿਚ ਕੈਂਸਰ ਦੇ ਮਰੀਜ਼ ਬਹੁਤ ਜ਼ਿਆਦਾ ਵੱਧ ਰਹੇ ਹਨ। ਪਹਿਲਾਂ ਮਾਲਵੇ ਦੇ ਇਲਾਕਿਆਂ ਵਿਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਸੀ, ਜਦਕਿ ਹੁਣ ਮਾਂਝੇ ਵਿਚ ਵੀ ਇਸ ਭਿਆਨਕ ਬੀਮਾਰੀ ਦੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ - ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ
ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਕੋਸ਼ ਤੋਂ ਮਿਲੇ ਆਂਕੜਿਆਂ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿਚ ਜ਼ਿਆਦਾ ਵਾਧਾ ਹੋਇਆ ਹੈ। ਇਸ ਭਿਆਨਕ ਬੀਮਾਰੀ ਦਾ ਇਲਾਜ ਬਹੁਤ ਮਹਿੰਗਾ ਹੈ, ਜੋ ਗਰੀਬ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਆਮ ਲੋਕ ਇਸ ਬੀਮਾਰੀ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਹਨ। ਇਸ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਬਾਰੇ ਕੁਝ ਨਹੀਂ ਪਤਾ ਲੱਗਦਾ। ਜਦੋਂ ਤੱਕ ਇਸ ਬੀਮਾਰੀ ਦਾ ਪਤਾ ਲੱਗਦਾ ਹੈ, ਇਹ ਆਖਰੀ ਪੜਾਅ 'ਤੇ ਪਹੁੰਚ ਜਾਂਦੀ ਹੈ, ਜਿਸ ਦਾ ਕੋਈ ਇਲਾਜ ਨਹੀਂ ਹੋ ਸਕਦਾ। ਇਸ ਬੀਮਾਰੀ ਦਾ ਇਲਾਜ ਕਰਵਾਉਣ ਵਾਲੇ ਬਹੁਤ ਸਾਰੇ ਲੋਕਾਂ ਦੇ ਘਰ ਤੱਕ ਵਿਕ ਜਾਂਦੇ ਹਨ।
ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਤੋਂ ਅਪੀਲ ਹੈ ਕਿ ਜਿਹੜੇ ਕਾਰਨਾਂ ਕਰਕੇ ਕੈਂਸਰ ਵਰਗੀ ਗੰਭੀਰ ਬੀਮਾਰੀ ਵੱਧ ਰਹੀ ਹੈ, ਸ਼ਹਿਰਾਂ ਵਿਚ ਜਿਹੜੇ ਗੰਦੇ ਨਾਲੇ ਹਨ, ਉਨ੍ਹਾਂ ਦੀ ਸਫ਼ਾਈ ਦਾ ਖ਼ਾਸ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਲਈ ਸਰਕਾਰਾਂ ਨੂੰ ਸਾਫ਼ ਸੁਧਰੇ ਪਾਣੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਪ੍ਰਧਾਨ ਮੰਤਰੀ ਰਾਹਤ ਕੋਸ਼ ਤੋਂ ਇਸ ਬੀਮਾਰੀ ਦੇ ਇਲਾਜ ਲਈ ਘਟੋਂ-ਘੱਟ 10 ਲੱਖ ਰੁਪਏ ਦਾ ਫ੍ਰੀ ਇਲਾਜ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਨੀ ਸਿੰਘ ਤੇ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਕਿਹਾ- ਡਿਲੀਟ ਕਰ ਦਿਓ ਇਹ ਗਾਣਾ
NEXT STORY