ਨੈਸ਼ਨਲ ਡੈਸਕ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਦੇਸ਼ ਵਿੱਚ ਇੱਕ ਸੰਸਥਾ ਹੈ, ਜੋ ਦਿੱਲੀ ਸਿੱਖ ਗੁਰਦੁਆਰਾ ਐਕਟ, 1971 ਦੇ ਅਧੀਨ ਕੰਮ ਕਰ ਰਹੀ ਹੈ, ਜੋ ਕਿ ਭਾਰਤ ਦੀ ਪਾਰਲੀਮੈਂਟ ਵੱਲੋਂ ਲਾਗੂ ਕੀਤਾ ਗਿਆ ਇੱਕ ਕਾਨੂੰਨ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਸ਼ਹਿਰ ਵਿੱਚ ਗੁਰਦੁਆਰਿਆਂ,ਸਿੱਖ ਧਾਰਮਿਕ ਸਥਾਨਾਂ ਦੇ ਪ੍ਰਬੰਧਨ ਲਈ ਜ਼ਿੰਮੇਂਵਾਰ ਹੈ। ਇਹ ਦਿੱਲੀ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਬਿਰਧ ਘਰਾਂ, ਲਾਇਬ੍ਰੇਰੀਆਂ ਅਤੇ ਹੋਰ ਚੈਰੀਟੇਬਲ ਸੰਸਥਾਵਾਂ ਦਾ ਪ੍ਰਬੰਧਨ ਵੀ ਕਰਦੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ ਗੁਰਦੁਆਰਿਆਂ ਦੇ ਪ੍ਰਬੰਧ ਤੱਕ ਸੀਮਿਤ ਨਹੀਂ ਹੈ,ਸਗੋਂ ਇਹ ਸਿੱਖ ਧਰਮ ਦੀ ਆਤਮਿਕ, ਸਿੱਖਿਅਕ ਅਤੇ ਸਮਾਜਿਕ ਮੁੱਲਾਂ ਦੀ ਰੱਖਿਆ ਅਤੇ ਵਿਕਾਸ ਲਈ ਹਮੇਸ਼ਾ ਸਰਗਰਮ ਰਹਿੰਦੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੀ ਪ੍ਰਚਾਰ-ਪ੍ਰਸਾਰ ਅਤੇ ਗੁਰਦੁਆਰਿਆਂ ਦੇ ਸੁਚਾਰੂ ਪ੍ਰਬੰਧ ਲਈ ਸਮਰਪਿਤ ਇੱਕ ਅਤਿ-ਮਹੱਤਵਪੂਰਨ ਸੰਸਥਾ ਹੈ। ਸਿੱਖ ਪੰਥ ਦੀ ਨਵੀ ਪਨੀਰੀ ਨੂੰ ਦੁਨਿਆਵੀ ਵਿਦਿਆ ਦੇ ਨਾਲ ਸਿੱਖਾਂ ਦੇ ਮਹਾਨ ਵਿਰਸੇ ਨੂੰ ਜਾਣੂ ਕਰਵਾਉਣ ਲਈ ਕੈਂਪਾਂ ਬੱਚਿਆਂ ਨੂੰ ਆਪਣੀ ਧਰਮ ਨਾਲ ਗੁਰ ਇਤਿਹਾਸ ਨਾਲ ਜੋੜਨ ਵਾਸਤੇ ਗੁਰਮਤਿ ਕੈਂਪਾਂ ਦਾ ਆਯੋਜਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਾਲ 2025 ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਐਨ.ਸੀ.ਆਰ. ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਸਿੱਖ ਧਾਰਮਿਕ ਜਾਗਰੂਕਤਾ ਸੰਬੰਧੀ ਇਕ ਪ੍ਰਭਾਵਸ਼ਾਲੀ ਮੁਹਿੰਮ ਉਲੀਕੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਪ੍ਰਮੁੱਖ ਮੰਤਵ ਨੌਜਵਾਨ ਵਿਦਿਆਰਥੀਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨਾ ਅਤੇ ਸਿੱਖ ਧਰਮ ਦੇ ਅਮੋਲਕ ਸੰਦੇਸ਼ ਵੱਲ ਪ੍ਰੇਰਿਤ ਕਰਨਾ ਸੀ। ਇਸ ਵਿਸ਼ੇਸ਼ ਮੁਹਿੰਮ ਅਧੀਨ 250 ਤੋਂ ਵੱਧ ਗੁਰਮਤਿ ਕੈਂਪ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਬਿਹਾਰ ਅਤੇ ਹੋਰ ਰਾਜਾਂ ਵਿੱਚ ਆਯੋਜਤ ਕੀਤੇ ਗਏ। ਇਨ੍ਹਾਂ ਕੈਂਪਾਂ ਵਿੱਚ ਵੱਖੋ-ਵੱਖਰੇ ਸਕੂਲਾਂ ਦੇ ਹਜ਼ਾਰਾਂ ਨੌਜਵਾਨਾਂ ਵਿਦਿਆਰਥੀਆਂ ਨੇ ਭਾਗ ਲਿਆ।
ਇਨ੍ਹਾਂ ਗੁਰਮਤਿ ਕੈਂਪਾਂ ਵਿੱਚ ਮੁੱਖ-ਗਤੀਵਿਧੀਆਂ ਵਿੱਚ ਨੌਜਵਾਨ ਵਿਦਿਆਰਥੀਆਂ ਨੂੰ ਗੁਰਬਾਣੀ ਪਾਠ ਤੇ ਕੀਰਤਨ ਸਿੱਖਿਆ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸ਼ੁੱਧ ਉਚਾਰਣ ਨਾਲ ਪਾਠ ਕਰਨਾ ਅਤੇ ਰਾਗੀ ਜਥਿਆਂ ਦੀ ਸੰਗਤ ਵਿੱਚ ਕੀਰਤਨ ਸਿੱਖਣ ਦਾ ਮੌਕਾ ਮਿਲਿਆ।ਇਨ੍ਹਾਂ ਕੈਂਪਾਂ ਵਿੱਚ ਵਿਦਿਆਰਥੀ ਜੋ ਕਿ ਨੌਜਵਾਨ ਪੀੜ੍ਹੀ ਦੇ ਰੂਪ ਵਿੱਚ ਇਨ੍ਹਾਂ ਕੈਂਪਾਂ ਵਿੱਚ ਹਾਜ਼ਰ ਹੋਏ ਨੂੰ ਸਿੱਖ ਇਤਿਹਾਸ ਅਤੇ ਮਹਾਨ ਗੁਰਸਿੱਖਾਂ ਤੇ ਗੁਰੂ ਸਾਹਿਬਾਨ ਦੇ ਜੀਵਨ ਸੰਦਰਭਾਂ ਰਾਹੀਂ ਨੌਜਵਾਨਾਂ ਵਿੱਚ ਚੇਤਨਾ ਜਗਾਈ ਗਈ।
ਕੈਪਾਂ ਵਿੱਚ ਗੁਰਮਤਿ ਸਿੱਧਾਂਤ ਤੇ ਆਦਰਸ਼ ਜੀਵਨ, ਸੇਵਾ, ਸਿਮਰਨ, ਸੱਚਾਈ ਅਤੇ ਨਿਮਰਤਾ ਦੇ ਸਿੱਖੀ ਮੁੱਲਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ ਗਈ।ਇਸ ਤੋਂ ਇਲਾਵਾ ਕੈਂਪਾਂ ਵਿੱਚ ਵਿਦਿਆਰਥੀਆਂ ਨੂੰ ਗੁਰਮਤਿ ਕਵਿਤਾ, ਗੁਰਬਾਣੀ ਦਾ ਅਭਿਆਸ, ਪੇਂਟਿੰਗ, ਗੁਰਦੁਆਰਾ ਪ੍ਰਬੰਧਨ ਸਬੰਧੀ ਪ੍ਰਭਾਵਸ਼ਾਲੀ ਤਰੀਕਿਆਂ ਨਾਲ ਜਾਣਕਾਰੀ ਦਿੱਤੀ ਗਈ ਤੇ ਹੋਰ ਰਚਨਾਤਮਕ ਮੁਕਾਬਲਿਆਂ ਦਾ ਵੀ ਆਯੋਜਨ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨੌਜਵਾਨ ਸਾਡਾ ਭਵਿੱਖ ਹਨ ਅਤੇ ਉਹਨਾਂ ਨੂੰ ਧਾਰਮਿਕ ਜੜ੍ਹਾਂ ਨਾਲ ਜੋੜਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਏਜੰਡਾ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਅਨੁਸਾਰ ਇਹ ਕੈਂਪ ਸਿਰਫ ਗੁਰਮਤਿ ਸਿੱਖਿਆ ਨਹੀਂ, ਸਗੋਂ ਨੌਜਵਾਨਾਂ ਵਿੱਚ ਆਪਸੀ ਪਿਆਰ, ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਜਜ਼ਬਾ ਵੀ ਪੈਦਾ ਕਰਦੇ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਸ ਸਾਲ ਦੀਆਂ ਗਰਮੀਆਂ ਦੇ ਕੈਂਪਾਂ ਵਿੱਚ ਭਾਗ ਲੈਣ ਵਾਲਿਆਂ ਦੀ ਸ਼ਮੂਲੀਅਤ ਪਿਛਲੇ ਸਾਲਾਂ ਨਾਲੋਂ ਵੱਧ ਰਹੀ, ਜਿਸ ਨਾਲ ਸਿੱਖ ਧਰਮ ਪ੍ਰਤੀ ਨੌਜਵਾਨ ਪੀੜ੍ਹੀ ਦਾ ਵੱਧਦਾ ਰੁਝਾਨ ਸਿੱਖ ਨੌਜਵਾਨ ਦੇ ਉਜਲੇ ਸੁਨਹਿਰੀ ਭਵਿੱਖ ਵੱਲ ਸੰਕੇਤ ਦਾ ਪਰਛਾਵੇ ਦੇ ਰੂਪ ਵਿੱਚ ਦਿਖਾਈ ਦਿੰਦਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੇ ਅਨੁਸਾਰ ਉੱਤਰ ਪ੍ਰਦੇਸ਼ ਦੇ ਜਿਸ ਇਲਾਕੇ ਵਿਚ ਸਿੱਖਾਂ ਦੇ ਈਸਾਈ ਧਰਮ ਵਿਚ ਪਰਿਵਰਤਨ ਦੀਆਂ ਚਰਚਾਵਾਂ ਚਲ ਰਹੀਆਂ ਸਨ, ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਸਭ ਤੋਂ ਵੱਧ ਹੁੰਗਾਰਾ ਮਿਲਿਆ ਮਿਲਿਆ ਹੈ। ਗੁਰਮਿਤ ਕੈਂਪਾਂ ਦੇ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਵੱਖ - ਵੱਖ ਰਾਜਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਕੈਂਪਾ ਦੀ ਸਫਲਤਾ ਵਾਸਤੇ ਇਨ੍ਹਾਂ ਕੈਂਪਾ ਵਿਚ ਭਾਗ ਲੈਣ ਵਾਲੇ ਬੱਚਿਆਂ, ਮਾਪਿਆਂ , ਸਿੰਘ ਸਭਾਵਾਂ ਦੇ ਪ੍ਰਬੰਧਕਾਂ, ਕਮੇਟੀ ਦੇ ਸਮੂਹ ਹੈਡ ਗ੍ਰੰਥੀ ਸਾਹਿਬ, ਗ੍ਰੰਥੀ ਸਾਹਿਬ, ਪ੍ਰਚਾਰਕ, ਰਾਗੀ, ਢਾਡੀ ਜਿਨ੍ਹਾਂ ਨੇ ਇਨ੍ਹਾਂ ਕੈਂਪਾਂ ਵਿਚ ਵਡਮੁੱਲਾ ਯੋਗਦਾਨ ਪਾਇਆ, ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੌਜਵਾਨਾਂ ਲਈ ਵਿਲੱਖਣ ਮੁਹਿੰਮ
NEXT STORY