ਰੋਹਤਕ– ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਇਕ ਵਾਰ ਫਿਰ ਸਿਹਤ ਵਿਗੜ ਗਈਹੈ। ਉਸ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਦਿੱਲੀ ਏਮਜ਼ ’ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ, ਰਾਮ ਰਹੀਮ ਨੂੰ ਹਸਪਤਾਲ ’ਚ ਅੰਡੋਸਕੋਪੀ ਲਈ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬੀਤੀ 6 ਜੂਨ ਨੂੰ ਵੀ ਗੁਰਮੀਤ ਰਾਮ ਰਹੀਮ ਨੂੰ ਗੁੜਗਾਓਂ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਦੋਂ ਉਸ ਨੂੰ ਕੁਝ ਜਾਂਚਾਂ ਤੋਂ ਬਾਅਦ ਇਕ ਨਿੱਜੀ ਹਸਪਤਾਲ ਲਿਜਾਇਆ ਗਿਆਸੀ। ਉਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਰੋਹਤਕ ਦੇ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀ.ਜੀ.ਆਈ.ਐੱਮ.ਐੱਸ.) ’ਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ– ਦੇਸ਼ ਦੇ ਟਾਪ ਵਿਗਿਆਨੀ ਦਾ ਦਾਅਵਾ, ਕੋਰੋਨਾ ਦੀ ਤੀਜੀ ਲਹਿਰ 4 ਜੁਲਾਈ ਨੂੰ ਦੇ ਚੁੱਕੀ ਹੈ ਦਸਤਕ
ਇਹ ਵੀ ਪੜ੍ਹੋ– ਕੂੜੇ-ਕਚਰੇ ਦੀ ਸਫਾਈ ਨਾਲ ਰਾਜਧਾਨੀ ਦਿੱਲੀ ਦੇ ਰੇਲਵੇ ਸਟੇਸ਼ਨ ਕਰਨਗੇ ਲੱਖਾਂ ਦੀ ਕਮਾਈ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ।
ਸ਼੍ਰੀਨਗਰ 'ਚ ਪਹਿਲੀ ਜੰਮੂ ਕਸ਼ਮੀਰ ਪੇਸ਼ੇਵਰ ਫੁਟਬਾਲ ਲੀਗ ਸ਼ੁਰੂ
NEXT STORY