ਨੈਸ਼ਨਲ ਡੈਸਕ : ਪੰਚਕੂਲਾ ਦੀ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਕਤਲ ਦੇ ਇਕ ਮਾਮਲੇ ’ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਦੀ ਸਜ਼ਾ ’ਤੇ ਫ਼ੈਸਲਾ 18 ਅਕਤੂਬਰ ਲਈ ਟਾਲ ਦਿੱਤਾ ਹੈ। ਵਿਸ਼ੇਸ਼ ਅਦਾਲਤ ਨੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ’ਚ ਸ਼ੁੱਕਰਵਾਰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਹੋਰ ਦੋਸ਼ੀ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦਿਲ ਹਨ। ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਐੱਚ.ਪੀ.ਐੱਸ. ਵਰਮਾ ਨੇ ਪੰਚਕੂਲਾ ਦੀ ਅਦਾਲਤ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਸਜ਼ਾ ਉੱਤੇ ਬਹਿਸ ਸੀ.ਬੀ.ਆਈ. ਅਤੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਪੂਰੀ ਕਰ ਲਈ ਗਈ ਹੈ। ਕੁਝ ਦੋਸ਼ੀਆਂ ਦੇ ਵਕੀਲ ਨੇ ਸਮਾਂ ਮੰਗਦਿਆਂ ਕਿਹਾ ਕਿ ਉਹ ਇਸਤਗਾਸਾ ਪੱਖ ਵੱਲੋਂ ਦੱਸੇ ਗਏ ਕੁਝ ਨੁਕਤਿਆਂ ’ਤੇ ਗੌਰ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤਾ ਨਵਾਂ ਫਰਮਾਨ
ਉਨ੍ਹਾਂ ਦੀ ਬੇਨਤੀ ’ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤੀ। ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਅਦਾਲਤ ਵੱਲੋਂ ਮੰਗਲਵਾਰ ਸੰਭਾਵਿਤ ਸਜ਼ਾ ਦੇ ਮੱਦੇਨਜ਼ਰ ਪੁਲਸ ਨੇ ਪੰਚਕੂਲਾ ਅਤੇ ਸਿਰਸਾ, ਜਿੱਥੇ ਡੇਰਾ ਸੱਚਾ ਸੌਦਾ ਦਾ ਮੁੱਖ ਦਫਤਰ ਸਥਿਤ ਹੈ, ’ਚ ਸੁਰੱਖਿਆ ਵਧਾ ਦਿੱਤੀ ਹੈ। ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ, ਜਦਕਿ ਬਾਕੀ ਚਾਰ ਦੋਸ਼ੀ ਅਦਾਲਤ ’ਚ ਮੌਜੂਦ ਸਨ। ਗੁਰਮੀਤ ਰਾਮ ਰਹੀਮ ਦੋ ਪੈਰੋਕਾਰਾਂ ਨਾਲ ਬਲਾਤਕਾਰ ਦੇ ਮਾਮਲੇ ’ਚ 2017 ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜੇਲ੍ਹ ’ਚ ਹੈ। ਕਤਲ ਕੇਸ ਦੇ ਇਕ ਹੋਰ ਮੁਲਜ਼ਮ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ 2002 ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਕ ਗੁੰਮਨਾਮ ਚਿੱਠੀ ’ਚ ਉਸ ਦੀ ਸ਼ੱਕੀ ਭੂਮਿਕਾ ਲਈ ਉਸ ਦੀ ਹੱਤਿਆ ਕੀਤੀ ਗਈ ਸੀ।
ਜਲਵਾਯੂ ਤਬਦੀਲੀ ਅਤੇ ਮਹਾਮਾਰੀ ਦੀ ਤਰ੍ਹਾਂ ਅੱਤਵਾਦ ਵਿਰੁੱਧ ਇੱਕਜੁਟ ਹੋਵੇ ਅੰਤਰਰਾਸ਼ਟਰੀ ਭਾਈਚਾਰਾ: ਭਾਰਤ
NEXT STORY