ਕੁਰੂਕੁਸ਼ੇਤਰ- ਕਿਸਾਨ ਅੰਦੋਲਨ ਦਾ ਅੱਜ ਯਾਨੀ ਬੁੱਧਵਾਰ ਨੂੰ 9ਵਾਂ ਦਿਨ ਹੈ। ਕੇਂਦਰ ਦੇ ਮਤੇ ਨੂੰ ਠੁਕਰਾਉਣ ਮਗਰੋਂ ਕਿਸਾਨ ਅੱਜ 11 ਵਜੇ ਦਿੱਲੀ ਕੂਚ ਕਰਨਗੇ। ਇਸ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਰਾ ਇੰਨਾ ਸਬਰ ਰੱਖਣ ਕਿ ਤੁਹਾਡੇ ਵਲੋਂ ਫ਼ੋਰਸ ਵੱਲ ਕੋਈ ਹਮਲਾ ਨਾ ਕਰਨ ਤਾਂ ਜੋ ਫ਼ੋਰਸ ਨੂੰ ਕੁਝ ਅਜਿਹਾ ਕਰਨ ਦਾ ਮੌਕਾ ਨਾ ਮਿਲੇ, ਜਿਸ ਕਾਰਨ ਸਰਕਾਰ ਕਹੇ ਕਿ ਸਾਡੇ 'ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਜਵਾਬੀ ਕਾਵਾਈ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਾਨੂੰ ਮੁੜ ਗੱਲ ਕਰਨੀ ਚਾਹੀਦੀ ਹੈ, ਕਿਉਂਕਿ ਹੱਲ ਗੱਲਬਾਤ ਨਾਲ ਹੀ ਨਿਕਲੇਗਾ।
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
JCB ਮਸ਼ੀਨਾਂ ਨਾਲ ਕਿਸਾਨਾਂ ਦੀ ਦਿੱਲੀ ਕੂਚ ਦੀ ਪੂਰੀ ਤਿਆਰੀ, ਵੀਡੀਓ 'ਚ ਵੇਖੋ ਮਾਹੌਲ
NEXT STORY