ਕਰਨਾਲ- ਹਰਿਆਣਾ ਦੇ ਕਰਨਾਲ ’ਚ ਪੁਲਸ ਵਲੋਂ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਹੈ। ਇਸ ਘਟਨਾ ਦਾ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਦੇ ਵਿਰੋਧ ’ਚ ਟਵੀਟ ਕਰ ਕੇ ਕਿਹਾ ਕਿ ਕਰਨਾਲ ’ਚ ਪ੍ਰਸ਼ਾਸਨ ਵਲੋਂ ਭਿਆਨਕ ਲਾਠੀਚਾਰਜ ਕੀਤਾ ਗਿਆ ਹੈ। ਸਾਰੇ ਕਿਸਾਨ ਸਾਥੀਆਂ ਨੂੰ ਅਪੀਲ ਹੈ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਸਾਰੇ ਸੜਕਾਂ ’ਤੇ ਉਤਰ ਆਉਣ। ਆਪਣੇ ਨੇੜੇ ਲੱਗਦੇ ਟੋਲ ਪਲਾਜ਼ਾ ਅਤੇ ਸਾਰੇ ਰੋਡ ਜਾਮ ਕਰ ਦੇਣ।
ਦੱਸਣਯੋਗ ਹੈ ਕਿ ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਹੰਗਾਮੇ ਨੂੰ ਰੋਕਣ ਲਈ ਪੁਲਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਗਏ। ਰੇਲਵੇ ਰੋਡ ਸਥਿਤ ਹੋਟਲ ਪ੍ਰੇਮ ਪਲਾਜ਼ਾ ’ਚ ਪੰਚਾਇਤ ਅਤੇ ਸਥਾਨਕ ਬਾਡੀ ਚੋਣਾਂ ਨੂੰ ਲੈ ਕੇ ਪ੍ਰਦੇਸ਼ ਸਰਕਾਰ ਦੀ ਅਹਿਮ ਬੈਠਕ ਚੱਲ ਰਹੀ ਹੈ। ਇਸ ’ਚ ਮੁੱਖ ਰੂਪ ਨਾਲ ਮਨੋਹਰ ਲਾਲ ਖੱਟੜ ਹਾਜ਼ਰ ਹਨ। ਕਿਸਾਨ ਇਸ ਬੈਠਕ ਦੇ ਵਿਰੋਧ ’ਚ ਉਤਰੇ ਹਨ।
ਇਹ ਵੀ ਪੜ੍ਹੋ : ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ, ਸਥਿਤੀ ਬਣੀ ਤਣਾਅਪੂਰਨ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ, ਸਥਿਤੀ ਬਣੀ ਤਣਾਅਪੂਰਨ
NEXT STORY