ਹਰਿਆਣਾ- ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਮੁਖੀ ਗੁਰਨਾਮ ਸਿੰਘ ਚਢੂਨੀ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਕਿਹਾ ਕਿ ਦਿੱਲੀ ਪੁਲਸ ਦੇ ਜਵਾਨ ਜੇਕਰ ਤੁਹਾਡੇ ਪਿੰਡਾਂ 'ਚ ਕਿਸੇ ਨੂੰ ਗ੍ਰਿਫ਼ਤਾਰ ਕਰਨ ਆਉਂਦੇ ਹਨ ਤਾਂ ਉਨ੍ਹਾਂ ਨੂੰ ਘੇਰ ਲਵੋ। ਚਢੂਨੀ ਨੇ ਕਿਹਾ ਕਿ ਇਨ੍ਹਾਂ ਨੂੰ ਉਦੋਂ ਤੱਕ ਨਾ ਜਾਣ ਦਿਓ, ਜਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਭਰੋਸਾ ਨਹੀਂ ਦਿੰਦਾ ਕਿ ਉਨ੍ਹਾਂ ਦੇ ਪਿੰਡਾਂ 'ਚ ਆਉਣ ਲਈ ਫਿਰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਵਲੋਂ ਪੰਜਾਬ ਅਤੇ ਹਰਿਆਣਾ 'ਚ 'ਮਹਾਪੰਚਾਇਤਾਂ' ਦਾ ਆਯੋਜਨ ਕਰਨ ਦਾ ਹਵਾਲਾ ਦਿੰਦੇ ਹੋਏ ਚਢੂਨੀ ਨੇ ਕਿਹਾ ਕਿ ਦੋਹਾਂ ਸੂਬਿਆਂ 'ਚ ਅਜਿਹੇ ਆਯੋਜਨਾਂ ਦੀ ਜ਼ਰੂਰਤ ਨਹੀਂ ਹੈ।
ਇਹ ਵੀ ਪੜ੍ਹੋ : ਕਿਸਾਨ ਪੰਚਾਇਤ ’ਚ ਬੋਲੇ ਨਰੇਸ਼ ਟਿਕੈਤ- ਵਿਆਹਾਂ ’ਚ BJP ਨੇਤਾਵਾਂ ਦਾ ਬਾਇਕਾਟ ਕਰਨ ਕਿਸਾਨ
ਹਰਿਆਣਾ ਬੀ.ਕੇ.ਯੂ. ਦੇ ਆਗੂ ਨੇ ਲੋਕਾਂ ਤੋਂ ਪੁਲਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਅਪੀਲ ਕਰਦੇ ਹੋਏ ਇਹ ਵਿਵਾਦਪੂਰਨ ਬਿਆਨ ਦਿੱਤਾ। ਉਹ ਰਾਸ਼ਟਰੀ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਸ ਦੀ ਕਾਰਵਾਈ ਵੱਲ ਇਸ਼ਾਰਾ ਕਰ ਰਹੇ ਸਨ। ਚਢੂਨੀ ਨੇ ਇਕ ਵੀਡੀਓ ਸੰਦੇਸ਼ 'ਚ ਕਿਹਾ ਕਿ ਦਿੱਲੀ ਪੁਲਸ ਦੇ ਮੁਲਾਜ਼ਮ ਜੇਕਰ ਛਾਪੇਮਾਰੀ ਕਰਦੇ ਹਨ ਅਤੇ ਕਿਸੇ ਨੂੰ ਫੜਨ ਆਉਂਦੇ ਹਨ ਤਾਂ ਉਨ੍ਹਾਂ ਦਾ ਘਿਰਾਓ ਕੀਤਾ ਜਾਣਾ ਚਾਹੀਦਾ, ਉੱਥੇ ਬੈਠਾਇਆ ਜਾਣਾ ਚਾਹੀਦਾ ਅਤੇ ਪੂਰੇ ਪਿੰਡ ਅਤੇ ਆਂਢ-ਗੁਆਂਢ ਦੀ ਸੂਚਿਤ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ,''ਉਨ੍ਹਾਂ ਨੂੰ ਉਦੋਂ ਤੱਕ ਨਹੀਂ ਛੱਡਿਆ ਜਾਣਾ ਚਾਹੀਦਾ, ਜਦੋਂ ਤੱਕ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਭਰੋਸਾ ਨਹੀਂ ਦਿੰਦਾ ਕਿ ਦਿੱਲੀ ਪੁਲਸ ਤੁਹਾਡੇ ਪਿੰਡ, ਜ਼ਿਲ੍ਹੇ 'ਚ ਫਿਰ ਤੋਂ ਪ੍ਰਵੇਸ਼ ਨਹੀਂ ਕਰੇਗੀ।'' ਇਕ ਹੋਰ ਵੀਡੀਓ ਸੰਦੇਸ਼ 'ਚ ਚਢੂਨੀ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਕੇਂਦਰ ਦੇ ਖੇਤੀਬਾੜੀ ਨਾਲ ਜੁੜੇ ਕਾਨੂੰਨਾਂ ਤੋਂ ਜਾਣੂੰ ਹਨ ਅਤੇ ਇਨ੍ਹਾਂ ਦੋਹਾਂ ਸੂਬਿਆਂ 'ਚ 'ਪੰਚਾਇਤ' ਆਯੋਜਿਤ ਕਰਨ ਦੀ ਜ਼ਰੂਰਤ ਨਹੀਂ ਹੈ।
ਇਹ ਵੀ ਪੜ੍ਹੋ : ‘ਮਹਾਪੰਚਾਇਤ ਦੀਆਂ ਤਿਆਰੀਆਂ ’ਚ ਦਹੀਆ ਖਾਪ, 20 ਪਿੰਡਾਂ ਨੂੰ ਦਿੱਤੀ ਜ਼ਿੰਮੇਵਾਰੀ’
7 ਪਾਕਿਸਤਾਨੀ ਸ਼ਰਨਾਰਥੀਆਂ ਨੂੰ ਮਿਲੀ ਭਾਰਤੀ ਨਾਗਰਿਕਤਾ
NEXT STORY