ਨਵੀਂ ਦਿੱਲੀ (ਵਾਰਤਾ)- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ ’ਚ 552ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ 3 ਹਜ਼ਾਰ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਸਥਿਤ ਉਨ੍ਹਾਂ ਦੇ ਜਨਮ ਸਥਾਨ ਗੁਰਦੁਆਰਾ ਨਨਕਾਨਾ ਸਾਹਿਬ ਦਰਸ਼ਨ ਕਰਨ ਜਾਣਗੇ। ਪਿਛਲੇ ਸਾਲ ਕੋਰੋਨਾ ਕਾਰਨ ਬੇਹੱਦ ਘੱਟ ਗਿਣਤੀ ’ਚ ਸਿੱਖ ਜੱਥੇ ਉੱਥੇ ਦਰਸ਼ਨ ਕਰਨ ਜਾ ਸਕੇ ਸਨ। ਪਾਕਿਸਤਾਨ ਸਰਕਾਰ ਨੇ ਇਸ ਸੰਬੰਧ ’ਚ ਗਾਈਡਲਾਈਨਜ਼ ਜਾਰੀ ਕਰ ਦਿੱਤੀ ਹੈ। ਪਾਕਿਸਤਾਨ ਦੇ ਰਾਸ਼ਟਰੀ ਕਮਾਨ ਅਤੇ ਸੰਚਾਲਨ ਕੇਂਦਰ (ਐੱਨ.ਸੀ.ਓ.ਸੀ.) ਵਲੋਂ ਮੰਗਲਵਾਰ ਨੂੰ ਜਾਰੀ ਗਾਈਡਲਾਈਨਜ਼ ਅਨੁਸਾਰ ਸ਼ਰਧਾਲੂ 17 ਤੋਂ 27 ਨਵੰਬਰ ਤੱਕ ਗੁਰਦੁਆਰਾ ਨਨਕਾਨਾ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਇਸ ਖ਼ਾਸ ਮੌਕੇ ਕਰੀਬ 12 ਤੋਂ 15 ਹਜ਼ਾਰ ਸਿੱਖ ਸ਼ਰਧਾਲੂਆਂ ਦੇ ਗੁਰਦੁਆਰਾ ਸਾਹਿਬ ’ਚ ਆਉਣ ਦੀ ਉਮੀਦ ਹੈ। ਦੇਸ਼ ’ਚ ਕੋਰੋਨਾ ਦੀ ਸਥਿਤੀ ਦਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਤੋਂ ਬਾਅਦ ਐੱਨ.ਸੀ.ਓ.ਸੀ. ਨੇ ਸੋਮਵਾਰ ਨੂੰ ਆਪਣੀ ਬੈਠਕ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਯਾਤਰੀਆਂ ਨੂੰ ਗੁਰਦੁਆਰਾ ਨਨਕਾਨਾ ਸਾਹਿਬ ਆਉਣ ਦੀ ਮਨਜ਼ੂਰੀ ਦਿੱਤੀ।
ਜ਼ਿਮਨੀ ਚੋਣਾਂ ਨਤੀਜਿਆਂ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ: ਜੈਰਾਮ ਠਾਕੁਰ
NEXT STORY