ਨਾਂਦੇੜ : ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਦੋ ਦਿਨਾਂ "ਹਿੰਦ ਕੀ ਚਾਦਰ" ਪ੍ਰੋਗਰਾਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਥਾਪਨਾ ਕੀਤਾ ਗਿਆ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਤੋਂ 'ਨਗਰ ਕੀਰਤਨ' ਸਜਾਇਆ ਗਿਆ। ਇਸ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਲਗਭਗ 10 ਲੱਖ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਲਈ 52 ਏਕੜ ਵਿੱਚ ਸਹੂਲਤਾਂ ਸਥਾਪਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਪ੍ਰਬੰਧਕਾਂ ਨੇ ਇੱਕ ਰਿਲੀਜ਼ ਵਿੱਚ ਕਿਹਾ, "ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਗੁਰਬਾਣੀ ਦੇ ਪਵਿੱਤਰ ਪਾਠ, ਅਰਦਾਸ ਅਤੇ ਕੀਰਤਨ ਨਾਲ ਹੋਈ। 'ਸ਼ਹੀਦੀ ਸਮਾਗਮ' ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਰਵਉੱਚ ਬਲੀਦਾਨ ਨੂੰ ਸਮਰਪਿਤ ਹੈ, ਜਿਸ ਦਾ ਉਦੇਸ਼ ਧਾਰਮਿਕਤਾ, ਮਨੁੱਖਤਾ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਫੈਲਾਉਣਾ ਹੈ। ਇਹ ਸਮਾਗਮ ਸਮਾਜ ਲਈ ਪ੍ਰੇਰਨਾ ਸਰੋਤ ਰਹੇਗਾ।" ਰਿਲੀਜ਼ ਵਿੱਚ ਕਿਹਾ ਗਿਆ, "ਨਗਰ ਕੀਰਤਨ ਅੱਜ ਸਵੇਰੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਤੋਂ ਸ਼ੁਰੂ ਹੋਇਆ। ਜਦੋਂ ਕੀਰਤਨ ਸਥਾਨ 'ਤੇ ਪਹੁੰਚਿਆ ਤਾਂ ਪੁਲਸ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ। ਇਸ ਮੌਕੇ ਮਹਾਰਾਸ਼ਟਰ ਦੇ ਮੰਤਰੀ ਗਿਰੀਸ਼ ਮਹਾਜਨ, ਰਾਜ ਸਭਾ ਮੈਂਬਰ ਅਸ਼ੋਕ ਚਵਾਨ ਅਤੇ ਰਾਜ ਸ਼ਹੀਦੀ ਸਮਾਗਮ ਕਮੇਟੀ ਦੇ ਕੋਆਰਡੀਨੇਟਰ ਰਾਮੇਸ਼ਵਰ ਨਾਇਕ ਮੌਜੂਦ ਸਨ।"
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਾਈਬਰ ਠੱਗਾਂ 'ਤੇ ਪੁਲਸ ਦਾ ਵੱਡਾ ਐਕਸ਼ਨ: ਕੇਵਾਈਸੀ ਦੇ ਬਹਾਨੇ ਖਾਲੀ ਕਰਦੇ ਸੀ ਬੈਂਕ ਖਾਤੇ, 4 ਗ੍ਰਿਫ਼ਤਾਰ
NEXT STORY