ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਯਾਨੀ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਹਾੜੇ’ ਮੌਕੇ ਨਮਨ ਕੀਤਾ ਅਤੇ ਕਿਹਾ ਕਿ ਗੁਰੂ ਜੀ ਨੇ ਆਖ਼ਰੀ ਸਾਹ ਤੱਕ ਬੇਇਨਸਾਫ਼ੀ ਖ਼ਿਲਾਫ਼ ਲੜਾਈ ਲੜੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦੀ ਨਾ ਭੁੱਲਣ ਵਾਲੀ ਘਟਨਾ ਹੈ। ਆਖ਼ਰੀ ਸਾਹ ਤੱਕ ਉਨ੍ਹਾਂ ਨੇ ਬੇਇਨਸਾਫ਼ੀ ਖ਼ਿਲਾਫ਼ ਲੜਾਈ ਲੜੀ। ਮੈਂ ਅੱਜ ਦੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਮਨ ਕਰਦਾ ਹਾਂ। ਪ੍ਰਧਾਨ ਮੰਤਰੀ ਨੇ ਸਿੱਖ ਗੁਰੂ ਨੂੰ ਨਮਨ ਕਰਦਿਆਂ ਪੰਜਾਬੀ ਭਾਸ਼ਾ ’ਚ ਟਵੀਟ ਕੀਤਾ ਅਤੇ ਦਿੱਲੀ ਸਥਿਤੀ ਸੀਸ ਗੰਜ ਗੁਰਦੁਆਰਾ ਸਾਹਿਬ ਦੇ ਆਪਣੇ ਦੌਰੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।
ਦੱਸ ਦੇਈਏ ਕਿ ਸਾਲ 1621 ’ਚ ਜਨਮੇ 9ਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ 1675 ’ਚ ਦਿੱਲੀ ਵਿਖੇ ਸ਼ਹੀਦ ਹੋ ਗਏ ਸਨ। ਮੁਗ਼ਲ ਸ਼ਾਸਕ ਚਾਹੁੰਦੇ ਸਨ ਕਿ ਸ੍ਰੀ ਗੁਰੂ ਤੇਗ ਬਹਾਦਰ ਇਸਲਾਮ ਕਬੂਲ ਕਰ ਲੈਣ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਗੁਰੂ ਜੀ ਦੇ ਤਿਆਗ ਅਤੇ ਬਲੀਦਾਨ ਲਈ ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ। ਜਿਸ ਥਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਹੋਈ, ਦਿੱਲੀ ’ਚ ਉਸੇ ਸਥਾਨ ’ਤੇ ਸੀਸ ਗੰਜ ਗੁਰਦੁਆਰਾ ਸਥਿਤ ਹੈ।
...ਤਾਂ ਇਸ ਕਾਰਨ ਕ੍ਰੈਸ਼ ਹੋਇਆ CDS ਬਿਪਿਨ ਰਾਵਤ ਦਾ ਹੈਲੀਕਾਪਟਰ!
NEXT STORY