ਕੋਲਕਾਤਾ - ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਇਸ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਨਾਲ ਨਜਿੱਠਣ ਲਈ ਦੇਸ਼ 'ਚ ਲਾਕਡਾਊਨ ਕੀਤਾ ਹੋਇਆ ਹੈ, ਜਿਸ ਕਾਰਣ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇਸ ਮੁਸ਼ਕਿਲ ਦੀ ਘੜੀ 'ਚ ਬਹੁਤ ਸਾਰੇ ਲੋਕ ਗਰੀਬਾਂ ਤੇ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ।

ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿਲੀਗੁੜੀ, ਪੱਛਮੀ ਬੰਗਾਲ ਦੇ ਸੇਵਾਦਾਰਾਂ ਨੇ ਵੀ ਲਾਕਡਾਊਨ ਨਾਲ ਹੋ ਰਹੀ ਪ੍ਰੇਸ਼ਾਨੀ ਨੂੰ ਦੇਖਦਿਆਂ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ।

ਇਸ ਗੁਰਦੁਆਰੇ ਦੇ ਪ੍ਰਧਾਨ ਗੁਰਚਰਨ ਸਿੰਘ ਅਤੇ ਹੋਰ ਸੇਵਾਦਾਰਾਂ 'ਚੋਂ ਇੱਕ ਕਵਲਜੀਤ ਕੌਰ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ, 'ਜਿਵੇਂ ਕਿ ਅਸੀਂ ਸਾਰੇ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਭਾਰਤ ਸਰਕਾਰ ਦੁਆਰਾ ਲਾਗੂ ਕੀਤੀਆਂ ਸਾਰੀਆਂ ਪਾਬੰਦੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੁਸ਼ਕਲ ਸਮੇਂ 'ਚੋਂ ਲੰਘ ਰਹੇ ਹਾਂ।

ਇਸ ਦੇ ਨਾਲ ਹੀ ਸਾਨੂੰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਨਹੀਂ ਭੁੱਲਣਾ ਚਾਹੀਦਾ। ਇਸ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇ ਸੁਰੱਖਿਆ ਉਪਰਾਲਿਆਂ ਨੂੰ ਧਿਆਨ 'ਚ ਰੱਖਦਿਆਂ ਪ੍ਰਤੀ ਦਿਨ 2200 ਫੂਡ ਪੈਕਟ ਵੰਡਣ ਦਾ ਯੋਗਦਾਨ ਪਾਇਆ ਹੈ।'








3 ਮਈ ਤੋਂ ਬਾਅਦ ਦੀ ਰਣਨੀਤੀ ਦੱਸਣ ਮੋਦੀ : ਕਾਂਗਰਸ
NEXT STORY