ਨੈਸ਼ਨਲ ਡੈਸਕ : ਐਤਵਾਰ ਨੂੰ ਪਏ ਭਾਰੀ ਮੀਂਹ ਕਾਰਨ ਗੁਰੂਗ੍ਰਾਮ 'ਚ ਕਈ ਥਾਵਾਂ 'ਤੇ ਪਾਣੀ ਭਰ ਗਿਆ ਅਤੇ ਕਈ ਹਿੱਸਿਆਂ 'ਚ ਆਵਾਜਾਈ ਠੱਪ ਹੋ ਗਈ। ਪ੍ਰਸ਼ਾਸਨ ਨੇ ਕਾਰਪੋਰੇਟ ਦਫ਼ਤਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਸੋਮਵਾਰ ਲਈ ਘਰ ਤੋਂ ਕੰਮ ਕਰਵਾਉਣ ਅਤੇ ਸਕੂਲਾਂ ਨੂੰ ਛੁੱਟੀ ਦਾ ਐਲਾਨ ਕਰਨ। ਭਾਰੀ ਮੀਂਹ ਨੇ ਸ਼ਹਿਰ ਵਿੱਚ ਬਹੁਤ ਮਾੜੀ ਸਥਿਤੀ ਪੈਦਾ ਕਰ ਦਿੱਤੀ ਹੈ। ਸੜਕਾਂ, ਪਾਰਕ, ਅੰਡਰਪਾਸ, ਬਾਜ਼ਾਰ ਅਤੇ ਇੱਥੋਂ ਤੱਕ ਕਿ ਸਕੂਲ ਅਤੇ ਹਸਪਤਾਲ ਵੀ ਮੀਂਹ ਦੇ ਪਾਣੀ 'ਚ ਡੁੱਬ ਗਏ ਹਨ।
ਇਹ ਵੀ ਪੜ੍ਹੋ : ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ 10 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰਾਂ ਵਿੱਚ ਰਹਿਣ ਅਤੇ ਜ਼ਰੂਰੀ ਕੰਮ ਹੋਣ 'ਤੇ ਹੀ ਬਾਹਰ ਨਿਕਲਣ। ਉਨ੍ਹਾਂ ਇਹ ਵੀ ਕਿਹਾ ਕਿ ਕਾਰਪੋਰੇਟ ਦਫ਼ਤਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਸੋਮਵਾਰ ਨੂੰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦੇਣ ਤਾਂ ਜੋ ਬਰਸਾਤ ਰੁਕਦੇ ਹੀ ਸੜਕਾਂ ਤੋਂ ਪਾਣੀ ਕੱਢਿਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਐਡਵਾਈਜ਼ਰੀ ਤੋਂ ਬਾਅਦ ਸੋਮਵਾਰ ਨੂੰ ਸ਼ਹਿਰ ਦੇ ਪ੍ਰਾਈਵੇਟ ਸਕੂਲ ਬੰਦ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 5ਵੀਂ ਤੇ 8ਵੀਂ ਜਮਾਤ ਦੀਆਂ ਹੋਣ ਵਾਲੀਆਂ Re-appear ਪ੍ਰੀਖਿਆਵਾਂ ਮੁਲਤਵੀ
ਡੀ.ਏ.ਵੀ. ਪਬਲਿਕ ਸਕੂਲ (ਸੈਕਟਰ 14) ਦੇ ਪ੍ਰਿੰਸੀਪਲ ਵੱਲੋਂ ਜਾਰੀ ਕੀਤੇ ਗਏ ਸੰਦੇਸ਼ ਵਿਚ ਕਿਹਾ ਗਿਆ ਹੈ, “ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਬਹੁਤ ਮੁਸ਼ਕਿਲ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ’ਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੱਲ੍ਹ ਸਕੂਲ ਬੰਦ ਰਹਿਣਗੇ।’’ ਅਧਿਕਾਰੀਆਂ ਮੁਤਾਬਕ ਗੁਰੂਗ੍ਰਾਮ ’ਚ ਰਾਤ ਭਰ ਮੀਂਹ ਪਿਆ ਅਤੇ ਸਵੇਰ ਵੀ ਤੱਕ ਜਾਰੀ ਰਿਹਾ। ਦੁਪਹਿਰ ਤੱਕ ਸ਼ਹਿਰ ਵਿਚ 150 ਮਿਲੀਮੀਟਰ ਮੀਂਹ ਪਿਆ ਹੈ। ਗੋਡੇ-ਗੋਡੇ ਪਾਣੀ ’ਚ ਸਵਾਰੀਆਂ ਦੇ ਆਉਣ-ਜਾਣ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਹੀਆਂ ਹਨ। ਇਸ ਕਾਰਨ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ਦੇ ਪ੍ਰਭਾਵੀ ਹੋਣ ’ਤੇ ਚਿੰਤਾ ਪ੍ਰਗਟਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਬਦ ਤੋਂ ਬਦਤਰ ਹੋ ਰਹੇ ਹਾਲਾਤ, ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਮੋਹਾਲੀ ’ਚ ਫ਼ੌਜ ਬੁਲਾਉਣ ਦੀ ਤਿਆਰੀ
ਟ੍ਰੈਫਿਕ ਪੁਲਸ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ’ਚ ਕਿਹਾ ਗਿਆ ਹੈ, ''ਲਗਾਤਾਰ ਮੀਂਹ ਕਾਰਨ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਬਹੁਤ ਹੌਲੀ ਚੱਲ ਰਹੀ ਹੈ। ਇਸ ਲਈ ਅਸੀਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲੋ। ਅਸੁਵਿਧਾ ਲਈ ਮੁਆਫ਼ੀ ਚਾਹੁੰਦੇ ਹਾਂ।'' ਉਨ੍ਹਾਂ ਕਿਹਾ ਕਿ ਹਿਮਗਿਰੀ ਚੌਕ, ਅਗਰਵਾਲ ਧਰਮਸ਼ਾਲਾ ਚੌਕ, ਸ਼ੀਤਲਾ ਮਾਤਾ ਮੰਦਰ ਰੋਡ, ਕਨ੍ਹਾਈ ਚੌਕ, ਰਾਜੀਵ ਚੌਕ, ਐੱਮ.ਜੀ. ਰੋਡ ਅਤੇ ਸੋਹਾਣਾ ਰੋਡ ਅਤੇ ਹੋਰ ਥਾਵਾਂ ’ਤੇ ਭਾਰੀ ਪਾਣੀ ਭਰ ਗਿਆ। ਉਦਯੋਗ ਵਿਹਾਰ, ਰੋਜ਼ਵੁੱਡ ਸਿਟੀ, ਮਾਲੀਬੂ ਟਾਊਨ, ਸੈਕਟਰ 14, 17 ਅਤੇ 31 ਵਿਚ ਵੀ ਪਾਣੀ ਜਮ੍ਹਾ ਹੋ ਗਿਆ ਹੈ।
ਇਹ ਵੀ ਪੜ੍ਹੋ : ਅਨੰਦਪੁਰ ਸਾਹਿਬ 'ਚ ਜਾਨਲੇਵਾ ਬਣਿਆ ਮੀਂਹ, ਇਕ ਨੌਜਵਾਨ ਨੇ ਤੋੜਿਆ ਦਮ, ਕਈ ਪਸ਼ੂ ਵੀ ਪਾਣੀ 'ਚ ਰੁੜ੍ਹੇ
ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸ ਵੇਅ ਤੋਂ ਲੰਘਣ ਵਾਲੇ ਯਾਤਰੀਆਂ ਨੂੰ ਬਹੁਤ ਬੁਰੇ ਤਜਰਬੇ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਨਰਸਿੰਘਪੁਰ ਨੇੜੇ ਮੁੱਖ ਸੜਕ ਅਤੇ ਸਰਵਿਸ ਲੇਨ ਪਾਣੀ ਵਿਚ ਡੁੱਬ ਗਏ ਸਨ। ਸ਼ਹਿਰ ਦੀਆਂ ਕਈ ਸੜਕਾਂ ’ਤੇ ਵਾਹਨਾਂ ਦੇ ਭਾਰੀ ਜਾਮ ਲੱਗਣ ਦੀ ਖ਼ਬਰ ਹੈ। ਪੁਲਸ ਦੇ ਡਿਪਟੀ ਕਮਿਸ਼ਨਰ (ਟਰੈਫਿਕ) ਵਰਿੰਦਰ ਵਿਜ ਨੇ ਕਿਹਾ ਕਿ ਅੰਦਰੂਨੀ ਸੜਕਾਂ ਅਤੇ ਐਕਸਪ੍ਰੈਸ ਵੇਅ 'ਤੇ ਵਾਹਨਾਂ ਦੀ ਆਵਾਜਾਈ ਹੌਲੀ ਸੀ ਪਰ ਕੋਈ ਭੀੜ ਨਹੀਂ ਸੀ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮ ਸਥਿਤੀ ਨੂੰ ਸੰਭਾਲ ਰਹੇ ਹਨ। ਯਾਦਵ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਕਈ ਟੀਮਾਂ ਪੰਪਾਂ ਦੀ ਮਦਦ ਨਾਲ ਸੜਕਾਂ ਤੋਂ ਪਾਣੀ ਕੱਢਣ ਵਿਚ ਲੱਗੀਆਂ ਹੋਈਆਂ ਹਨ। ਗੁਰੂਗ੍ਰਾਮ ਦੇ ਲੋਕਾਂ ਨੇ ਗੁਰੂਗ੍ਰਾਮ ਨਗਰ ਨਿਗਮ ਅਤੇ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਟੀ ਦੀ ਸਮੇਂ ਸਿਰ ਨਾਲੀਆਂ ਦੀ ਸਫ਼ਾਈ ਨਾ ਕਰਵਾਉਣ ਲਈ ਆਲੋਚਨਾ ਕੀਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਹਾਲਾਤ ’ਤੇ ਕੇਂਦਰ ਦੀ ਨਜ਼ਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਮਦਦ ਦਾ ਪੂਰਾ ਭਰੋਸਾ
NEXT STORY