ਗੁਰੂਗ੍ਰਾਮ— ਹਰਿਆਣਾ ਦੇ ਗੁਰੂਗ੍ਰਾਮ 'ਚ ਅੱਜ ਯਾਨੀ ਕਿ ਬੁੱਧਵਾਰ ਨੂੰ ਇਕ ਸਨਸਨੀ ਵਾਰਦਾਤ ਵਾਪਰੀ। ਇੱਥੇ ਬੇਖੌਫ਼ ਬਦਮਾਸ਼ਾਂ ਨੇ ਜਨਾਨੀ ਦੇ ਸਿਰ 'ਚ ਗੋਲੀ ਮਾਰ ਦਿੱਤੀ। ਜਨਾਨੀ ਨੂੰ ਗੰਭੀਰ ਹਾਲਤ ਵਿਚ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਸੈਕਟਰ-65 ਏਰੀਆ 'ਚ ਬਾਈਕ ਸਵਾਰ 3 ਹਥਿਆਰਬੰਦ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ 26 ਸਾਲਾ ਪੂਜਾ ਸ਼ਰਮਾ ਬੁੱਧਵਾਰ ਦੁਪਹਿਰ ਨੂੰ ਕਾਰ ਦੀ ਡਰਾਈਵਿੰਗ ਸੀਟ 'ਤੇ ਬੈਠੀ ਸੀ। ਉਹ ਆਪਣੇ ਦੋਸਤ ਸਾਗਰ ਮਨਚੰਦਾ ਨਾਲ ਖਾਣਾ ਖਾਣ ਨਿਕਲੀ ਸੀ। ਜਨਾਨੀ ਦੇ ਸਿਰ 'ਚ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਪੁਲਸ ਸੂਤਰਾਂ ਦੀ ਮੰਨੀਏ ਤਾਂ ਕਾਰ ਨੂੰ ਲੁੱਟਣ 'ਚ ਅਸਫ਼ਲ ਹੋਣ 'ਤੇ ਅਣਪਛਾਤੇ ਬਦਮਾਸ਼ਾਂ ਨੇ ਗੱਡੀ 'ਚ ਬੈਠੇ ਪੁਰਸ਼ ਅਤੇ ਜਨਾਨੀ 'ਤੇ ਗੋਲੀਬਾਰੀ ਕੀਤੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਨਿਕਿਤਾ ਕਤਲਕਾਂਡ: ਪਰਿਵਾਰ ਅਤੇ ਸਮਾਜਿਕ ਸੰਗਠਨਾਂ ਨੇ ਐਤਵਾਰ ਨੂੰ ਦਿੱਤੀ ਬੰਦ ਦੀ 'ਕਾਲ'
ਇਸ ਸਬੰਧ 'ਚ ਗੁਰੂਗ੍ਰਾਮ ਪੁਲਸ ਵਲੋਂ ਕਿਹਾ ਗਿਆ ਹੈ ਕਿ ਸੈਕਟਰ-65 ਗੁਰੂਗ੍ਰਾਮ ਦੀ ਪੁਲਸ ਟੀਮ ਨੂੰ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਤੋਂ ਤੁਰੰਤ ਬਾਅਦ ਪੁਲਸ ਟੀਮ ਘਟਨਾ ਵਾਲੀ ਥਾਂ 'ਤੇ ਪੁੱਜੀ। ਪੁਲਸ ਮੁਤਾਬਕ ਜਦੋਂ ਇਨ੍ਹਾਂ ਲੋਕਾਂ ਨੇ ਕਾਰ ਦਾ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ। ਸਾਗਰ ਤਾਂ ਗੋਲੀ ਤੋਂ ਬਚ ਗਿਆ ਪਰ ਪੂਜਾ ਦੇ ਸਿਰ 'ਚ ਗੋਲੀ ਲੱਗੀ। ਗੋਲੀ ਮਾਰ ਕੇ ਤਿੰਨੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਉੱਥੋਂ ਦੌੜ ਗਏ। ਫਿਰ ਸਾਗਰ ਨੇ ਜ਼ਖਮੀ ਪੂਜਾ ਨੂੰ ਇਲਾਜ ਲਈ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ। ਉਸ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਬਾਰੇ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਦੀਵਾਲੀ ਦੀਆਂ ਤਿਆਰੀਆਂ ਦੌਰਾਨ ਘਰ 'ਚ ਪੈ ਗਿਆ ਚੀਕ-ਚਿਹਾੜਾ, ਮਾਸੂਮ ਦੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਬੀਤੀ 26 ਅਕਤੂਬਰ ਨੂੰ ਫਰੀਦਾਬਾਦ ਦੇ ਬਲੱਭਗੜ੍ਹ 'ਚ ਨਿਕਿਤਾ ਤੋਮਰ ਨਾਂ ਦੀ ਕੁੜੀ ਦਾ ਸਿਰ ਫਿਰੇ ਨੌਜਵਾਨਾਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਨਿਕਿਤਾ ਬੀਕਾਮ ਫਾਈਨਲ ਈਅਰ ਦੀ ਵਿਦਿਆਰਥਣ ਸੀ। ਉਹ ਬੀਤੇ ਦਿਨੀਂ ਬਲੱਭਗੜ੍ਹ ਦੇ ਅਗਰਵਾਲ ਕਾਲਜ ਵਿਚ ਪ੍ਰੀਖਿਆ ਦੇਣ ਆਈ ਸੀ। ਜਦੋਂ ਸਿਰਫਿਰੇ ਨੇ ਉਸ ਨੂੰ ਪਹਿਲਾਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਸ ਨੂੰ ਗੋਲੀ ਮਾਰ ਦਿੱਤੀ। ਨਿਕਿਤਾ ਨੂੰ ਮਾਂ ਅਤੇ ਭਰਾ ਨੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਕਤਲ ਕੇਸ ਵਿਚ ਦੋਸ਼ੀ ਤੌਸਿਫ਼ ਅਤੇ ਉਸ ਦੇ ਦੋਸਤ ਰੇਹਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੇ ਪੁੱਛ-ਗਿੱਛ ਦੌਰਾਨ ਪੁਲਸ ਨੂੰ ਦੱਸਿਆ ਸੀ ਕਿ ਨਿਕਿਤਾ ਕਿਸੇ ਹੋਰ ਨਾਲ ਵਿਆਹ ਕਰਵਾਉਣ ਵਾਲੀ ਸੀ, ਇਸ ਲਈ ਉਸ ਨੇ ਉਸ ਨੂੰ ਮਾਰ ਦਿੱਤਾ।
ਇਹ ਵੀ ਪੜ੍ਹੋ: ਅਣਖ ਖਾਤਰ ਕਤਲ, ਅਣਵਿਆਹੀ ਗਰਭਵਤੀ ਧੀ ਨੂੰ ਕੁਹਾੜੀ ਮਾਰ-ਮਾਰ ਵੱਢਿਆ,ਦੋਸ਼ੀ ਮਾਂ-ਪਿਓ ਗ੍ਰਿਫ਼ਤਾਰ
ਗੁਜਰਾਤ: ਕੱਪੜੇ ਦੇ ਗੋਦਾਮ 'ਚ ਲੱਗੀ ਅੱਗ, 9 ਲੋਕਾਂ ਦੀ ਮੌਤ
NEXT STORY