ਗਵਾਲੀਅਰ- ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਆਨਰ ਕਿਲਿੰਗ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਆਪਣੀ ਹੀ ਧੀ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਪਿਤਾ ਖੁਦ ਹੀ ਥਾਣੇ ਪਹੁੰਚ ਗਿਆ ਅਤੇ ਖੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੱਤਾ। ਖਾਸ ਗੱਲ ਇਹ ਹੈ ਕਿ ਕੁੜੀ 6 ਮਹੀਨੇ ਪਹਿਲਾਂ ਸ਼ਿਵਪੁਰੀ ਨਿਵਾਸੀ ਜਾਟਵ ਜਾਤ ਦੇ ਨੌਜਵਾਨ ਨਾਲ ਫਰਾਰ ਹੋ ਗਈ ਸੀ। ਪੁਲਸ ਨੇ ਉਸ ਨੂੰ 2 ਦਿਨ ਪਹਿਲਾਂ ਹੀ ਬਰਾਮਦ ਕੀਤਾ ਸੀ। ਪਿਤਾ ਨੇ ਧੀ ਨੂੰ ਆਪਣੇ ਜਾਤ ਦੇ ਲੜਕੇ ਨਾਲ ਵਿਆਹ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਹੀਂ ਮੰਨੀ ਤਾਂ ਪਿਤਾ ਨੇ ਉਸ ਦਾ ਕਤਲ ਕਰ ਦਿੱਤਾ। ਵਧੀਕ ਪੁਲਸ ਸੁਪਰਡੈਂਟ (ASP) ਗਜੇਂਦਰ ਸਿੰਘ ਵਰਧਮਾਨ ਅਨੁਸਾਰ ਇਹ ਘਟਨਾ ਗਿਰਵਾਈ ਥਾਣਾ ਖੇਤਰ ਵਿਚ ਵਾਪਰੀ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਦੀ ਧੀ ਦਾ ਕਿਸੇ ਹੋਰ ਭਾਈਚਾਰੇ ਦੇ ਨੌਜਵਾਨ ਨਾਲ ਪ੍ਰੇਮ ਸਬੰਧ ਸੀ ਪਰ ਦੋਸ਼ੀ ਪਿਤਾ ਇਸ ਦੇ ਖਿਲਾਫ ਸੀ।
ਇਹ ਵੀ ਪੜ੍ਹੋ- ਅੱਧੀ ਰਾਤ ਵਾਪਰੀ ਵੱਡੀ ਘਟਨਾ; ਸੁੱਤੇ ਪਏ ਲੋਕਾਂ ਨੂੰ ਪਈਆਂ ਭਾਜੜਾਂ
6 ਮਹੀਨੇ ਪਹਿਲਾਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਸੀ ਕੁੜੀ
ਮਿਲੀ ਜਾਣਕਾਰੀ ਮੁਤਾਬਕ ਕੁੜੀ ਪ੍ਰਜਾਪਤੀ ਜਾਤ ਨਾਲ ਸਬੰਧਤ ਹੈ। ਕੁੜੀ 6 ਮਹੀਨੇ ਪਹਿਲਾਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਸੀ। ਪਿਤਾ ਨੇ ਥਾਣੇ 'ਚ ਧੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਨੇ ਇਸ 'ਤੇ ਕਾਰਵਾਈ ਕਰਦੇ ਹੋਏ 2 ਦਿਨ ਪਹਿਲਾਂ ਕੁੜੀ ਨੂੰ ਬਰਾਮਦ ਕਰ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਪਿਤਾ ਨੇ ਧੀ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਜਿੱਥੇ ਚਾਹੇਗੀ ਉਸ ਦਾ ਵਿਆਹ ਉਥੇ ਹੀ ਕਰ ਦੇਣਗੇ। ਘਰ ਆ ਕੇ ਪਿਤਾ ਮੁੱਕਰ ਗਿਆ ਅਤੇ ਆਪਣੀ ਜਾਤ ਦੇ ਮੁੰਡੇ ਨਾਲ ਉਸ ਦਾ ਵਿਆਹ ਕਰਵਾਉਣ ਲਈ ਦਬਾਅ ਪਾਉਣ ਲੱਗੇ। ਕੁੜੀ ਕਿਸੇ ਵੀ ਹਾਲਤ ਵਿਚ ਆਪਣੇ ਪ੍ਰੇਮੀ ਨਰਿੰਦਰ ਜਾਟਵ ਨੂੰ ਭੁੱਲਣ ਲਈ ਤਿਆਰ ਨਹੀਂ ਸੀ। ਉਸ ਨੇ ਕਿਹਾ ਕਿ ਉਹ ਨਰਿੰਦਰ ਕੋਲ ਹੀ ਰਹੇਗੀ। ਇਸ ਦੌਰਾਨ ਪਿਓ-ਧੀ 'ਚ ਬਹਿਸ ਹੋ ਗਈ।
ਇਹ ਵੀ ਪੜ੍ਹੋ- CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਤੌਲੀਏ ਨਾਲ ਗਲਾ ਘੁੱਟ ਕੇ ਧੀ ਦਾ ਕਤਲ
ਉੱਥੇ ਹੀ ਘਟਨਾ ਦੇ ਸਮੇਂ ਧੀ ਦੀ ਮਾਂ ਵੀ ਉੱਥੇ ਮੌਜੂਦ ਸੀ। ਉਨ੍ਹਾਂ ਨੇ ਕੁੜੀ ਦੇ ਪਿਤਾ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਪਤੀ ਨੇ ਆਪਣੀ ਪਤਨੀ ਨੂੰ ਧੱਕਾ ਦੇ ਕੇ ਧੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਪਿਤਾ ਨੇ ਤੌਲੀਏ ਨਾਲ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਬੇਬੱਸ ਬੱਚੀ ਦੀ ਮਾਂ ਸਭ ਕੁਝ ਦੇਖਦੀ ਰਹੀ, ਉਹ ਕੁਝ ਨਹੀਂ ਕਰ ਸਕੀ। ਇਸ ਤੋਂ ਬਾਅਦ ਪਰੇਸ਼ਾਨ ਪਿਤਾ ਖੁਦ ਗਿਰਵਾਈ ਥਾਣੇ ਪਹੁੰਚਿਆ ਅਤੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਅਤੇ ਸਾਰੀ ਘਟਨਾ ਬਾਰੇ ਦੱਸਿਆ।
ਇਹ ਵੀ ਪੜ੍ਹੋ- 1947 ਦੀ ਵੰਡ ਨੇ ਸਭ ਕੁਝ ਖੋਹ ਲਿਆ, ਦੇਸ਼ ਦੇ ਹੋਏ ਦੋ ਟੋਟੇ, ਵੇਖੋ ਬਟਵਾਰੇ ਨੂੰ ਬਿਆਨ ਕਰਦੀਆਂ ਤਸਵੀਰਾਂ
ਪੁਲਸ ਹਿਰਾਸਤ 'ਚ ਦੋਸ਼ੀ ਪਿਤਾ
ਪਿਤਾ ਵੱਲੋਂ ਧੀ ਦੇ ਕਤਲ ਦੀ ਸੂਚਨਾ ਮਿਲਦੇ ਹੀ ਪੁਲਸ ਐਫ. ਐਸ. ਐਲ ਟੀਮ ਨਾਲ ਮੌਕੇ ’ਤੇ ਪਹੁੰਚ ਗਈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਤੱਥਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਧੀ ਦੇ ਜਾਣ ਤੋਂ ਬਾਅਦ ਪਿਤਾ ਆਪਣਾ ਸੰਤੁਲਨ ਗੁਆ ਬੈਠਾ ਸੀ। ਉਹ ਕਿਸੇ ਨਾਲ ਵੀ ਲੜਾਈ-ਝਗੜਾ ਕਰਦਾ ਸੀ। ਇਸ ਦੌਰਾਨ ਧੀ ਨੇ ਆਪਣੇ ਪਿਤਾ ਨਾਲ ਜ਼ੁਬਾਨ ਲੜਾਉਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਪ੍ਰੇਮੀ ਨੂੰ ਛੱਡਣ ਲਈ ਤਿਆਰ ਨਹੀਂ ਹੋਈ, ਤਾਂ ਪਿਤਾ ਨੇ ਉਸ ਦਾ ਕਤਲ ਕਰ ਦਿੱਤਾ। ASP ਗਜੇਂਦਰ ਸਿੰਘ ਵਰਧਮਾਨ ਨੇ ਦੱਸਿਆ ਕਿ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦੇਸ਼ ਭਗਤੀ ਦਾ ਅਨੋਖਾ ਜਨੂੰਨ; ਸ਼ਖ਼ਸ ਦੇ ਇਸ ਕੰਮ ਨੂੰ ਤੁਸੀਂ ਵੀ ਕਰੋਗੇ ਸਲਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੰਗਾ 'ਚ ਸਮਾ ਗਿਆ ਕਰੋੜਾਂ ਦੀ ਲਾਗਤ ਨਾਲ ਬਣ ਰਿਹਾ ਨਿਰਮਾਣ ਅਧੀਨ ਪੁਲ
NEXT STORY