ਨਵੀਂ ਦਿੱਲੀ : ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਕਾਨੂੰਨ ਮੰਤਰਾਲੇ ਨੇ ਸੋਮਵਾਰ ਦੇਰ ਰਾਤ ਇੱਕ ਗਜ਼ਟ ਨੋਟੀਫਿਕੇਸ਼ਨ ਰਾਹੀਂ ਸੂਚਿਤ ਕੀਤਾ ਸੀ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਦੇਸ਼ ਦਾ ਅਗਲਾ ਮੁੱਖ ਚੋਣ ਕਮਿਸ਼ਨਰ ਅਤੇ ਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, "ਰਾਸ਼ਟਰ ਨਿਰਮਾਣ ਦਾ ਪਹਿਲਾ ਕਦਮ ਵੋਟਿੰਗ ਹੈ। ਇਸ ਲਈ ਭਾਰਤ ਦਾ ਹਰ ਨਾਗਰਿਕ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹੈ, ਨੂੰ ਵੋਟਰ ਬਣਨਾ ਚਾਹੀਦਾ ਹੈ ਅਤੇ ਹਮੇਸ਼ਾ ਵੋਟ ਪਾਉਣੀ ਚਾਹੀਦੀ ਹੈ। ਭਾਰਤ ਦੇ ਸੰਵਿਧਾਨ, ਚੋਣ ਕਾਨੂੰਨਾਂ, ਨਿਯਮਾਂ ਅਤੇ ਇਸ ਵਿੱਚ ਜਾਰੀ ਹਦਾਇਤਾਂ ਅਨੁਸਾਰ ਭਾਰਤ ਦਾ ਚੋਣ ਕਮਿਸ਼ਨ ਹਮੇਸ਼ਾ ਵੋਟਰਾਂ ਦੇ ਨਾਲ ਸੀ ਅਤੇ ਰਹੇਗਾ।"
ਇਹ ਵੀ ਪੜ੍ਹੋ : ਇੰਤਜ਼ਾਰ ਦੀਆਂ ਘੜੀਆਂ ਖ਼ਤਮ, ਅੱਜ ਹੋਵੇਗਾ iPhone SE 4 ਦਾ ਦੀਦਾਰ
ਗਿਆਨੇਸ਼ ਕੁਮਾਰ, ਭਾਰਤ ਦੇ 26ਵੇਂ ਸੀਈਸੀ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਸਾਲ ਦੇ ਅੰਤ ਵਿੱਚ ਬਿਹਾਰ ਵਿਧਾਨ ਸਭਾ ਚੋਣਾਂ ਅਤੇ 2026 ਵਿੱਚ ਕੇਰਲ ਅਤੇ ਪੁਡੂਚੇਰੀ ਵਿਧਾਨ ਸਭਾ ਚੋਣਾਂ ਦੀ ਨਿਗਰਾਨੀ ਕਰਨਗੇ। ਇਸੇ ਤਰ੍ਹਾਂ ਉਹ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੀ ਨਿਗਰਾਨੀ ਵੀ ਕਰਨਗੇ, ਜਿਹੜੀਆਂ 2026 ਵਿੱਚ ਹੋਣੀਆਂ ਹਨ। ਇਸ ਮੌਕੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਵਧਾਈ ਦਿੱਤੀ।
ਕੌਣ ਹਨ ਗਿਆਨੇਸ਼ ਕੁਮਾਰ?
ਕੇਰਲ ਕੇਡਰ ਦੇ 1988 ਬੈਚ ਦੇ ਆਈਏਐੱਸ ਅਧਿਕਾਰੀ ਗਿਆਨੇਸ਼ ਕੁਮਾਰ ਦਾ ਜਨਮ 27 ਜਨਵਰੀ 1964 ਨੂੰ ਆਗਰਾ, ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਉਨ੍ਹਾਂ ਆਪਣੀ ਮੁੱਢਲੀ ਸਿੱਖਿਆ ਕਵੀਂਸ ਕਾਲਜ, ਵਾਰਾਣਸੀ ਅਤੇ ਕੈਲਵਿਨ ਤਾਲੁਕੇਦਾਰ ਕਾਲਜ, ਲਖਨਊ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ IIT ਕਾਨਪੁਰ ਤੋਂ ਸਿਵਲ ਇੰਜੀਨੀਅਰਿੰਗ ਵਿੱਚ ਬੀ. ਟੈੱਕ, ICFAI ਤੋਂ ਬਿਜ਼ਨਸ ਫਾਈਨਾਂਸ ਵਿੱਚ ਪੋਸਟ ਗ੍ਰੈਜੂਏਸ਼ਨ ਅਤੇ ਹਾਰਵਰਡ ਯੂਨੀਵਰਸਿਟੀ ਤੋਂ ਵਾਤਾਵਰਣ ਅਰਥਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ। ਉਨ੍ਹਾਂ ਏਰਨਾਕੁਲਮ ਦੇ ਸਹਾਇਕ ਕੁਲੈਕਟਰ, ਅਦੂਰ ਦੇ ਡਿਪਟੀ ਕੁਲੈਕਟਰ, ਕੇਰਲਾ ਰਾਜ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ, ਕੇਰਲ ਵਿੱਚ ਕੋਚੀਨ ਨਗਰ ਨਿਗਮ ਦੇ ਮਿਉਂਸਪਲ ਕਮਿਸ਼ਨਰ ਵਜੋਂ ਵੀ ਕੰਮ ਕੀਤਾ। ਨਾਲ ਹੀ ਕਈ ਅਹੁਦਿਆਂ 'ਤੇ ਸੇਵਾ ਨਿਭਾਈ।
ਇਹ ਵੀ ਪੜ੍ਹੋ : ਬੈਂਗਲੁਰੂ ਖਪਤਕਾਰ ਅਦਾਲਤ ਦਾ ਫ਼ੈਸਲਾ: PVR ਅਤੇ INOX ਨੂੰ ਫਿਲਮ ਟਿਕਟ 'ਤੇ ਸਹੀ ਸਮੇਂ ਤੇ ਦਿਖਾਉਣ ਦਾ ਹੁਕਮ
ਕੇਰਲ ਸਰਕਾਰ ਦੇ ਸਕੱਤਰ ਵਜੋਂ ਗਿਆਨੇਸ਼ ਕੁਮਾਰ ਨੇ ਵਿੱਤ ਸਰੋਤ, ਫਾਸਟ-ਟਰੈਕ ਪ੍ਰੋਜੈਕਟ ਅਤੇ ਲੋਕ ਨਿਰਮਾਣ ਵਿਭਾਗ ਵਰਗੇ ਵੱਖ-ਵੱਖ ਵਿਭਾਗਾਂ ਨੂੰ ਸੰਭਾਲਿਆ। ਉਨ੍ਹਾਂ ਕੋਲ ਭਾਰਤ ਸਰਕਾਰ ਵਿੱਚ ਰੱਖਿਆ ਮੰਤਰਾਲੇ ਵਿੱਚ ਸੰਯੁਕਤ ਸਕੱਤਰ, ਗ੍ਰਹਿ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਅਤੇ ਵਧੀਕ ਸਕੱਤਰ, ਸੰਸਦੀ ਮਾਮਲਿਆਂ ਦੇ ਮੰਤਰਾਲੇ ਵਿੱਚ ਸਕੱਤਰ ਅਤੇ ਸਹਿਕਾਰਤਾ ਮੰਤਰਾਲੇ ਵਿੱਚ ਸਕੱਤਰ ਵਜੋਂ ਕੰਮ ਕਰਨ ਦਾ ਤਜਰਬਾ ਹੈ। ਉਹ 31 ਜਨਵਰੀ, 2024 ਨੂੰ ਭਾਰਤ ਸਰਕਾਰ ਦੇ ਸਹਿਕਾਰੀ ਸਕੱਤਰ ਵਜੋਂ ਸੇਵਾਮੁਕਤ ਹੋਏ ਅਤੇ 14 ਮਾਰਚ, 2024 ਨੂੰ ਭਾਰਤ ਦੇ ਚੋਣ ਕਮਿਸ਼ਨ ਵਿੱਚ ਚੋਣ ਕਮਿਸ਼ਨਰ ਵਜੋਂ ਨਿਯੁਕਤ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀ ਨੂੰ ਥੁੱਕ ਮਿਲਾ ਕੇ ਪਾਣੀ ਪਿਆਇਆ, ਕਮੀਜ਼ ਲਾਹ ਕੇ ਕੁੱਟਿਆ
NEXT STORY