ਨੈਸ਼ਨਲ ਡੈਸਕ- ਵਾਰਾਣਸੀ ਜ਼ਿਲ੍ਹਾ ਅਦਾਲਤ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਵਿਚ ਸਥਿਤ ਸੀਲਬੰਦ ਵਜੂਖਾਣੇ ਦੇ ਤਾਲੇ ਦੁਆਲੇ ਬੰਨ੍ਹੇ ਕੱਪੜੇ ਨੂੰ ਬਦਲਣ ਸਬੰਧੀ ਦੋਵਾਂ ਧਿਰਾਂ ਦੀ ਸਹਿਮਤੀ ਪ੍ਰਾਪਤ ਕਰ ਲਈ ਹੈ। ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫੈਸਲਾ 10 ਨਵੰਬਰ ਲਈ ਸੁਰੱਖਿਅਤ ਰੱਖ ਲਿਆ ਹੈ।
ਹਿੰਦੂ ਧਿਰ ਦੇ ਵਕੀਲ ਮਦਨ ਮੋਹਨ ਯਾਦਵ ਨੇ ਕਿਹਾ ਕਿ ਬੁੱਧਵਾਰ ਨੂੰ ਹੋਈ ਸੁਣਵਾਈ ’ਚ ਅਦਾਲਤ ਨੇ ਹਿੰਦੂ ਅਤੇ ਮੁਸਲਿਮ ਦੋਵਾਂ ਧਿਰਾਂ ਨਾਲ ਇਸ ਵਿਸ਼ੇ ’ਤੇ ਸਲਾਹ-ਮਸ਼ਵਰਾ ਕੀਤਾ। ਦੋਵੇਂ ਕੱਪੜਾ ਬਦਲਣ ਲਈ ਸਹਿਮਤ ਹੋਏ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਉਂਕਿ ਇਹ ਮਾਮਲਾ ਇਸ ਸਮੇਂ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ, ਇਸ ਲਈ ਉਹ ਕੋਈ ਸੁਤੰਤਰ ਹੁਕਮ ਜਾਰੀ ਨਹੀਂ ਕਰ ਸਕਦੀ, ਪਰ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਸੀਮਤ ਇਜਾਜ਼ਤ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਜੰਗਬੰਦੀ ਤੋਂ ਬਾਅਦ ਦਾ ਸਭ ਤੋਂ ਵੱਡਾ ਹਮਲਾ ! 104 ਲੋਕਾਂ ਦੀ ਮੌਤ, ਸੈਂਕੜੇ ਹੋਰ ਜ਼ਖ਼ਮੀ
ਮਦਨ ਮੋਹਨ ਯਾਦਵ ਦੇ ਅਨੁਸਾਰ ਤਾਲੇ ਦੇ ਦੁਆਲੇ ਬੰਨ੍ਹਿਆ ਹੋਇਆ ਕੱਪੜਾ ਸਮੇਂ ਦੇ ਨਾਲ ਫਟ ਗਿਆ ਅਤੇ ਘਿਸ ਗਿਆ ਸੀ, ਜਿਸ ਨਾਲ ਸੁਰੱਖਿਆ ਚਿੰਤਾਵਾਂ ਵਧ ਗਈਆਂ ਸਨ। ਇਸੇ ਕਾਰਨ ਹਿੰਦੂ ਧਿਰ ਨੇ 8 ਅਗਸਤ, 2025 ਨੂੰ ਇਕ ਪਟੀਸ਼ਨ ਦਾਇਰ ਕਰ ਕੇ ਕੱਪੜੇ ਨੂੰ ਬਦਲਣ ਦੀ ਇਜਾਜ਼ਤ ਮੰਗੀ ਸੀ।
ਇਹ ਵੀ ਪੜ੍ਹੋ- 'ਸ਼ੁਰੂ ਕਰੋ ਪ੍ਰਮਾਣੂ ਹਥਿਆਰਾਂ ਦੀ ਟੈਸਟਿੰਗ..!', ਟਰੰਪ ਦੇ ਆਦੇਸ਼ ਨਾਲ ਦੁਨੀਆ ਭਰ 'ਚ ਮਚੀ ਤੜਥੱਲੀ
AC ਕੋਚ 'ਚ ਬੈਠੀ ਔਰਤ ਦਾ ਸ਼ਰਮਨਾਕ ਕਾਰਾ! Video ਤੇਜ਼ੀ ਨਾਲ ਹੋ ਰਹੀ ਵਾਇਰਲ
NEXT STORY