ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਵਿਚ ਜਿਮ ਦੇ ਮਾਲਕਾਨਾ ਹੱਕ ਨੂੰ ਲੈ ਕੇ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਨੂੰ ਉਸ ਸਮੇਂ ਹਿੰਸਕ ਰੂਪ ਧਾਰਨ ਕਰ ਗਿਆ, ਜਦੋਂ ਇਕ ਪਰਿਵਾਰ ’ਤੇ ਕਥਿਤ ਤੌਰ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਦੋਸ਼ ਹੈ ਕਿ ਹਮਲਾਵਰਾਂ ਨੇ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਉਸ ਦੀ ਪਤਨੀ ਨਾਲ ਛੇੜਛਾੜ ਕੀਤੀ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਨਤਕ ਤੌਰ ’ਤੇ ਨਿਰਵਸਤਰ ਕਰ ਕੇ ਕੁੱਟਿਆ।
ਪੁਲਸ ਅਨੁਸਾਰ ਘਟਨਾ ਦੀ ਸੂਚਨਾ 2 ਜਨਵਰੀ ਨੂੰ ਪੁਲਸ ਕੰਟਰੋਲ ਰੂਮ ਕਾਲ ਰਾਹੀਂ ਮਿਲੀ। ਮੌਕੇ ’ਤੇ ਪਹੁੰਚੀ ਪੁਲਸ ਟੀਮ ਨੇ ਪੀੜਤ ਪਰਿਵਾਰ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ’ਚ ਦਾਖਲ ਕਰਵਾਇਆ । ਇਲਾਜ ਤੋਂ ਬਾਅਦ ਪੀੜਤਾਂ ਦੇ ਬਿਆਨ ਦਰਜ ਕੀਤੇ ਗਏ। ਪੁਲਸ ਨੇ ਇਸ ਮਾਮਲੇ ਵਿਚ ਇਕ ਮੁਲਜ਼ਮ ਸਤੀਸ਼ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਪੀੜਤ ਪਰਿਵਾਰ ਦੀ ਮਾਲਕੀ ਵਾਲੇ ਜਿਮ ਵਿਚ ਕੇਅਰਟੇਕਰ ਵਜੋਂ ਕੰਮ ਕਰਦਾ ਸੀ। ਦੋਸ਼ ਹੈ ਕਿ ਸਤੀਸ਼ ਨੇ ਧੋਖਾਦੇਹੀ ਕਰ ਕੇ ਜਿਮ ’ਤੇ ਕਬਜ਼ਾ ਕਰ ਲਿਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ। ਬਾਕੀ ਮੁਲਜ਼ਮ ਫਿਲਹਾਲ ਫ਼ਰਾਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਸੰਭਵ, ਜਾਣੋ ਕਿਹੜਾ ਦੇਸ਼ ਕਿੰਨਾ ਖਰੀਦਦਾ ਹੈ ਤੇਲ
NEXT STORY