ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਚੰਦੌਲੀ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਬਦਮਾਸ਼ਾਂ ਨੇ ਇਕ ਜਿਮ ਮਾਲਕ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 11 ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਵਾਰਦਾਤ ਸੋਮਵਾਰ ਦੇਰ ਰਾਤ ਮੁਗਲਸਰਾਏ ਥਾਣਾ ਖੇਤਰ ਦੇ ਧਰਨਾ ਪਿੰਡ ਦੇ ਨੇੜੇ ਹੋਈ, ਜਿੱਥੇ ਕੁਝ ਬਦਮਾਸ਼ਾਂ ਨੇ ਜਿਮ ਮਾਲਕ ਅਰਵਿੰਦ ਯਾਦਵ (40) 'ਤੇ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੇ ਭਰਾ ਨੀਰਜ ਯਾਦਵ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਦਾ ਭਰਾ ਸੋਮਵਾਰ ਰਾਤ ਆਪਣੇ ਜਿਮ ਗਿਆ ਸੀ। ਇਸ ਦੌਰਾਨ ਉਸੇ ਪਿੰਡ ਦੇ ਰਹਿਣ ਵਾਲੇ ਕੱਲੂ ਯਾਦਵ, ਰਾਮਲਖਨ, ਅਮਰ ਯਾਦਵ, ਬਾਬੂ ਯਾਦਵ ਅਤੇ ਕਾਜੂ ਯਾਦਵ ਸਣੇ 8 ਨੌਜਵਾਨ 5 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਉੱਥੇ ਪਹੁੰਚੇ।
ਇਹ ਵੀ ਪੜ੍ਹੋ- ਆਖ਼ਿਰਕਾਰ ਉੱਡ ਹੀ ਪਿਆ ! 38 ਦਿਨਾਂ ਤੋਂ ਕੇਰਲ 'ਚ ਖੜ੍ਹੇ ਬ੍ਰਿਟਿਸ਼ ਲੜਾਕੂ ਜਹਾਜ਼ ਨੇ ਭਰੀ ਉਡਾਣ
ਸ਼ਿਕਾਇਤ ਅਨੁਸਾਰ ਕੱਲੂ ਯਾਦਵ ਅਤੇ ਉਸ ਦੇ ਸਾਥੀਆਂ ਨੇ ਆਉਂਦਿਆਂ ਹੀ ਅਰਵਿੰਦ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਕਿਹਾ ਕਿ ਅਰਵਿੰਦ ਦੇ ਸਿਰ, ਗਰਦਨ ਅਤੇ ਮੋਢੇ 'ਤੇ ਕੁੱਲ ਪੰਜ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਬਦਮਾਸ਼ਾਂ ਨੇ ਅਰਵਿੰਦ ਦੀ ਕਾਰ 'ਤੇ ਵੀ ਕਈ ਗੋਲ਼ੀਆਂ ਚਲਾਈਆਂ, ਜਿਸ ਕਾਰਨ ਉਸ ਦੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ।
ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ 8 ਨਾਮਜ਼ਦ ਅਤੇ ਤਿੰਨ ਅਣਪਛਾਤੇ ਲੋਕਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਇੰਚਾਰਜ ਗਗਨਰਾਜ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਇਹ ਪਾਇਆ ਗਿਆ ਹੈ ਕਿ ਅਰਵਿੰਦ ਪਹਿਲਾਂ ਇਨ੍ਹਾਂ ਅਪਰਾਧੀਆਂ ਨਾਲ ਜ਼ਮੀਨ ਦਾ ਕਾਰੋਬਾਰ ਕਰਦਾ ਸੀ। ਬਾਅਦ ਵਿੱਚ ਇਨ੍ਹਾਂ ਦੇ ਇੱਕ ਮਾਮਲੇ ਵਿੱਚ ਜੇਲ੍ਹ ਜਾਣ ਤੋਂ ਬਾਅਦ, ਅਰਵਿੰਦ ਨੇ ਉਨ੍ਹਾਂ ਦਾ ਸਾਥ ਛੱਡ ਦਿੱਤਾ।
ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਇਹ ਮੁਲਜ਼ਮ ਅਰਵਿੰਦ 'ਤੇ ਪੈਸਿਆਂ ਲਈ ਦਬਾਅ ਪਾਉਣ ਲੱਗੇ ਤੇ ਪੈਸੇ ਨਾ ਦੇਣ 'ਤੇ ਉਨ੍ਹਾਂ ਨੇ ਅਰਵਿੰਦ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਨਾਮਜ਼ਦ ਮੁਲਜ਼ਮਾਂ ਵਿੱਚੋਂ ਇੱਕ ਨੂੰ ਮੰਗਲਵਾਰ ਸਵੇਰੇ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਹਾਲਾਂਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਜਾਰੀ ਨਹੀਂ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਗਰਟ ਦੇ ਪੈਕੇਟ 'ਚ ਬੰਬ ! ਇਕ ਈਮੇਲ ਨੇ ਏਅਰਪੋਰਟ 'ਤੇ ਪਵਾ'ਤੀਆਂ ਭਾਜੜਾਂ
NEXT STORY