ਇੰਟਰਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਦਾ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਭਾਰਤ ਸਰਕਾਰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਦੇ ਮੁਖੀ ਅਤੇ 26/11 ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਪਹਿਲਗਾਮ ਹਮਲੇ ਦੇ ਮਾਮਲੇ 'ਚ ਕੂਟਨੀਤਕ ਚੈਨਲਾਂ ਰਾਹੀਂ ਸੰਮਨ ਭੇਜਣ ਦੀ ਯੋਜਨਾ ਬਣਾ ਰਹੀ ਹੈ।
ਜੰਮੂ-ਕਸ਼ਮੀਰ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਹਾਫਿਜ਼ ਸਈਦ ਖ਼ਿਲਾਫ਼ ਪਹਿਲਗਾਮ ਹਮਲੇ ਨਾਲ ਸਬੰਧਤ ਮਾਮਲੇ 'ਚ ਸੰਮਨ ਜਾਰੀ ਕੀਤੇ ਗਏ ਹਨ। ਕਿਉਂਕਿ ਹਾਫਿਜ਼ ਸਈਦ ਇਸ ਸਮੇਂ ਪਾਕਿਸਤਾਨ 'ਚ ਹੈ, ਇਸ ਲਈ ਭਾਰਤੀ ਵਿਦੇਸ਼ ਮੰਤਰਾਲਾ ਪਾਕਿਸਤਾਨੀ ਅਧਿਕਾਰੀਆਂ ਰਾਹੀਂ ਉਸ ਤੱਕ ਇਹ ਸੰਮਨ ਪਹੁੰਚਾਉਣ ਦੀ ਕਾਰਵਾਈ ਕਰੇਗਾ।
ਇਹ ਵੀ ਪੜ੍ਹੋ- ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ ਨੇ ਵੀ ਕਰ'ਤਾ ਵੱਡਾ ਐਲਾਨ
ਜਾਂਚ ਏਜੰਸੀਆਂ ਮੁਤਾਬਕ, ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੀ ਸਾਜ਼ਿਸ਼ ਸਰਹੱਦ ਪਾਰ ਪਾਕਿਸਤਾਨ 'ਚ ਬੈਠ ਕੇ ਰਚੀ ਗਈ ਸੀ, ਜਿਸ 'ਚ ਹਾਫਿਜ਼ ਸਈਦ ਅਤੇ ਉਸ ਦੇ ਸੰਗਠਨ ਦਾ ਸਿੱਧਾ ਹੱਥ ਸੀ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹਵਾਲਗੀ ਸੰਧੀ ਨਾ ਹੋਣ ਦੇ ਬਾਵਜੂਦ, ਭਾਰਤ ਅੰਤਰਰਾਸ਼ਟਰੀ ਮੰਚਾਂ 'ਤੇ ਪਾਕਿਸਤਾਨ ਵੱਲੋਂ ਅੱਤਵਾਦੀਆਂ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਨੂੰ ਬੇਨਕਾਬ ਕਰਨ ਲਈ ਇਹ ਕਾਨੂੰਨੀ ਅਤੇ ਕੂਟਨੀਤਕ ਕਦਮ ਚੁੱਕ ਰਿਹਾ ਹੈ।
ਜ਼ਿਕਰਯੋਗ ਹੈ ਕਿ ਭਾਰਤ ਲਗਾਤਾਰ ਪਾਕਿਸਤਾਨ ਤੋਂ ਹਾਫਿਜ਼ ਸਈਦ ਅਤੇ ਹੋਰ ਕਈ ਵਾਂਟੇਡ ਅੱਤਵਾਦੀਆਂ ਦੀ ਹਵਾਲਗੀ ਦੀ ਮੰਗ ਕਰਦਾ ਰਿਹਾ ਹੈ, ਤਾਂ ਜੋ ਉਨ੍ਹਾਂ ਖ਼ਿਲਾਫ਼ ਭਾਰਤੀ ਅਦਾਲਤਾਂ 'ਚ ਮੁਕੱਦਮਾ ਚਲਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੀ ਅਮਰਨਾਥ ਜੀ ਯਾਤਰਾ: ਪਵਿੱਤਰ ਛੜੀ ਮੁਬਾਰਕ ਦਾ ਅਤਿੰਮ ਪੜਾਅ ਸ਼ੁਰੂ, ਅਨੰਤਨਾਗ ਹੋਇਆ ਨਿੱਘਾ ਸਵਾਗਤ
NEXT STORY