ਨਵੀਂ ਦਿੱਲੀ- ਜੇਕਰ ਤੁਸੀਂ ਵੀ ਚੰਗੀ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਤੁਹਾਡੇ ਲਈ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (HAL) ਨੇ ਯੂ.ਪੀ ਲਖਨਊ ਡਿਵੀਜ਼ਨ ਵਿਚ ਅਸਿਸਟੈਂਟ ਅਤੇ ਆਪਰੇਟਰ ਦੀਆਂ ਵੱਖ-ਵੱਖ ਅਸਾਮੀਆਂ ਲਈ ਖਾਲੀ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਭਰਤੀ ਦੀ ਅਧਿਕਾਰਤ ਵੈੱਬਸਾਈਟ www.hal-india.co.in 'ਤੇ 26 ਅਗਸਤ 2024 ਨੂੰ ਜਾਰੀ ਕੀਤੀ ਗਈ ਹੈ। ਜਿਸ ਦੇ ਨਾਲ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਫਾਰਮ ਭਰਨ ਦੀ ਆਖਰੀ ਤਾਰੀਖ਼ 15 ਸਤੰਬਰ 2024 ਹੈ।
ਕੁੱਲ ਅਹੁਦੇ
ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਭਾਰਤ ਸਰਕਾਰ ਦੀਆਂ ਨਵਰਤਨ ਕੰਪਨੀਆਂ ਵਿਚ ਸ਼ਾਮਲ ਹੈ। ਇੱਥੇ ਨੌਕਰੀ ਪ੍ਰਾਪਤ ਕਰਨ ਦਾ ਇਹ ਵਧੀਆ ਮੌਕਾ ਹੈ। ਇਸ ਭਰਤੀ ਜ਼ਰੀਏ ਅਸਿਸਟੈਂਟ ਦੇ 3 ਅਤੇ ਆਪਰੇਟਰ ਦੇ 27 ਅਹੁਦੇ ਭਰੇ ਜਾਣਗੇ, ਯਾਨੀ ਕਿ ਕੁੱਲ 30 ਅਹੁਦੇ ਭਰੇ ਜਾਣਗੇ।
ਯੋਗਤਾ
ਸਹਾਇਕ ਅਤੇ ਆਪਰੇਟਰ ਦੀ ਇਹ ਸਰਕਾਰੀ ਨੌਕਰੀ ਵੱਖ-ਵੱਖ ਵਿਭਾਗਾਂ ਲਈ ਕੱਢੀਆਂ ਗਈਆਂ ਹਨ। ਆਪਰੇਟਰ ਦੇ ਅਹੁਦੇ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਕੋਲ ਫੁੱਲ ਟਾਈਮ/ਰੈਗੂਲਰ ਮਾਸਟਰ MA/M Sc/M.com ਡਿਗਰੀ ਹੋਣੀ ਚਾਹੀਦੀ ਹੈ। ਜਦੋਂ ਕਿ ਅਸਿਸਟੈਂਟ ਲਈ NAC/ITI+NAC/NCTVT ਪਾਸ ਹੋਣਾ ਚਾਹੀਦਾ ਹੈ। ਉਮੀਦਵਾਰ ਭਰਤੀ ਦੀ ਅਧਿਕਾਰਤ ਸੂਚਨਾ ਤੋਂ ਯੋਗਤਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ।
ਉਮਰ ਹੱਦ
ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 28 ਸਾਲ ਨਿਰਧਾਰਤ ਕੀਤੀ ਗਈ ਹੈ। ਹਾਲਾਂਕਿ ਰਾਖਵੀਆਂ ਸ਼੍ਰੇਣੀਆਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਦਸਤਾਵੇਜ਼ ਤਸਦੀਕ ਅਤੇ ਮੈਡੀਕਲ ਟੈਸਟ ਰਾਹੀਂ ਕੀਤੀ ਜਾਵੇਗੀ।
ਅਰਜ਼ੀ ਫੀਸ
ਉਮੀਦਵਾਰਾਂ ਨੂੰ ਅਰਜ਼ੀ ਦੇ ਦੌਰਾਨ 200 ਰੁਪਏ ਦੀ ਅਰਜ਼ੀ ਫੀਸ ਜਮ੍ਹਾਂ ਕਰਾਉਣੀ ਪਵੇਗੀ। SC/ST/PWBD ਉਮੀਦਵਾਰਾਂ ਨੂੰ ਫੀਸ ਵਿਚ ਛੋਟ ਦਿੱਤੀ ਗਈ ਹੈ।
ਵਧੇਰੇ ਜਾਣਕਾਰੀ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਜੈਪੁਰ ਤੋਂ ਅਗਵਾ ਹੋਏ ਨੌਜਵਾਨ ਦੀ ਪੁਲਸ ਨੇ ਫ਼ਿਲਮੀ ਅੰਦਾਜ਼ 'ਚ ਕੀਤੀ ਭਾਲ, ਵੇਖੋ ਵੀਡੀਓ
NEXT STORY