ਨੈਸ਼ਨਲ ਡੈਸਕ - ਉੱਤਰਾਖੰਡ ਦੇ ਹਲਦਵਾਨੀ ਵਿੱਚ ਹੋਈ ਹਿੰਸਾ ਦੇ ਮਾਸਟਰਮਾਈਂਡ ਅਬਦੁਲ ਮਲਿਕ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਅਬਦੁਲ ਮਲਿਕ ਦੇ ਨਾਲ-ਨਾਲ ਪੁਲਸ ਨੇ ਬਾਕੀ ਦੋਸ਼ੀਆਂ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ
ਤੁਹਾਨੂੰ ਦੱਸ ਦੇਈਏ ਕਿ ਅਬਦੁਲ ਮਲਿਕ ਉਹ ਮਾਸਟਰਮਾਈਂਡ ਹੈ ਜਿਸ ਨੇ ਧਰਮ ਦੀ ਆੜ 'ਚ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਦੇ ਨਾਲ ਹੀ ਹਲਦਵਾਨੀ ਸ਼ਹਿਰ ਹਿੰਸਾ ਦੀ ਅੱਗ ਵਿੱਚ ਝੁਲਸ ਗਿਆ। ਇਸ ਅੱਗ 'ਚ ਹੁਣ ਤੱਕ 6 ਲੋਕਾਂ ਦੀ ਜਾਨ ਜਾ ਚੁੱਕੀ ਹੈ ਜਦਕਿ ਪੁਲਸ ਵਾਲਿਆਂ ਸਮੇਤ 300 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ - ਜਲੰਧਰ ਦੇ ਲੋਕਾਂ ਲਈ ਖੁਸ਼ਖਬਰੀ, 'ਵੰਦੇ ਭਾਰਤ' ਟਰੇਨ ਨੂੰ ਮਿਲਿਆ ਸ਼ਹਿਰ 'ਚ ਸਟਾਪ
8 ਫਰਵਰੀ ਨੂੰ ਹੋਈ ਹਿੰਸਾ ਵਿੱਚ ਪੈਟਰੋਲ ਬੰਬ ਅਤੇ ਪੱਥਰ ਸੁੱਟੇ ਗਏ ਸਨ। ਉਦੋਂ ਤੋਂ ਇਲਾਕੇ ਵਿੱਚ ਕਰਫਿਊ ਲਾਗੂ ਹੈ ਅਤੇ ਸਾਰੀਆਂ ਦੁਕਾਨਾਂ ਬੰਦ ਹਨ। ਇੰਨਾ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਆਮ ਲੋਕਾਂ ਦੇ ਵਾਹਨਾਂ ਨੂੰ ਵੀ ਅੱਗ ਲਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਸਰਕਾਰ ਨੇ ਕਾਰਵਾਈ ਕਰਦੇ ਹੋਏ ਵੱਡਾ ਫੈਸਲਾ ਲਿਆ ਅਤੇ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਹਿੰਸਾ ਕਰਦਾ ਹੈ ਤਾਂ ਉਸ ਨੂੰ ਦੇਖਦੇ ਹੀ ਗੋਲੀ ਮਾਰ ਦਿਓ। ਇਸ ਹਿੰਸਾ ਵਿੱਚ ਕਾਫੀ ਨੁਕਸਾਨ ਹੋਇਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਨੁਸ਼ਾਸਨਹੀਣਤਾ ਖ਼ਿਲਾਫ਼ ਕਾਂਗਰਸ ਦੀ ਸਖ਼ਤ ਕਾਰਵਾਈ, ਪ੍ਰਮੋਦ ਕ੍ਰਿਸ਼ਨਮ ਨੂੰ ਦਿਖਾਇਆ ਬਾਹਰ ਦਾ ਰਾਹ
NEXT STORY