ਨੈਸ਼ਨਲ ਡੈਸਕ- ਨਵੀਂ ਦਿੱਲੀ ਧਮਾਕੇ ਦੇ ਮਾਮਲੇ 'ਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਦੌਰਾਨ ਪੁਲਸ ਨੇ ਦੱਸਿਆ ਕਿ ਵੀਰਵਾਰ ਸਵੇਰੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਧਮਾਕੇ ਵਾਲੀ ਥਾਂ ਦੇ ਨੇੜੇ ਇੱਕ ਦੁਕਾਨ ਦੀ ਛੱਤ 'ਤੇ ਇੱਕ ਕੱਟਿਆ ਹੋਇਆ ਹੱਥ ਮਿਲਿਆ ਹੈ, ਜਿਸ ਮਗਰੋਂ ਆਸ-ਪਾਸ ਦੇ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਛਾ ਗਿਆ ਹੈ।
ਪੁਲਸ ਦੇ ਅਨੁਸਾਰ, ਕੱਟਿਆ ਹੋਇਆ ਹੱਥ ਧਮਾਕੇ ਵਾਲੀ ਥਾਂ ਤੋਂ ਕੁਝ ਮੀਟਰ ਦੂਰ ਇੱਕ ਜੈਨ ਮੰਦਰ ਦੇ ਪਿੱਛੇ ਮਿਲਿਆ। ਕੱਟੇ ਹੋਏ ਹੱਥ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਤੇ ਇਲਾਕੇ ਨੂੰ ਘੇਰ ਕੇ ਇਸ ਕੱਟੇ ਹੋਏ ਹੱਥ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪੁਲਸ ਨੇ ਕਿਹਾ ਕਿ ਪੀੜਤ ਦੀ ਪਛਾਣ ਦਾ ਪਤਾ ਲਗਾਉਣ ਲਈ ਕੱਟੇ ਹੋਏ ਹੱਥ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਸੋਮਵਾਰ ਸ਼ਾਮ 10 ਨਵੰਬਰ ਨੂੰ ਸ਼ਾਮ 6:52 ਵਜੇ ਇੱਕ ਕਾਰ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ 13 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਸ ਮਾਮਲੇ 'ਚ ਦੇਸ਼ ਭਰ ਦੀ ਪੁਲਸ ਚੌਕਸ ਹੋਈ ਹੈ ਤੇ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।
ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਜ਼ਦੂਰ ਵਰਗ ਦੀਆਂ ਜਾਨਾਂ ਖ਼ਤਰੇ 'ਚ : ਮਾਇਆਵਤੀ
NEXT STORY