ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜ਼ਮਾਨਤ ਮਿਲਣ 'ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਅਤੇ ਇਸ ਨੂੰ 'ਸੱਚ ਦੀ ਜਿੱਤ' ਕਰਾਰ ਦਿੱਤਾ। 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਵੀ ਕੇਜਰੀਵਾਲ ਦੀ ਰਿਹਾਈ ਦਾ ਸਵਾਗਤ ਕੀਤਾ ਅਤੇ ਕਿਹਾ,''ਉਹ ਜਨਤਾ ਦੀ ਸੇਵਾ 'ਚ ਖ਼ੁਦ ਨੂੰ ਸਮਰਪਿਤ ਕਰਦੇ ਰਹਿਣਗੇ।'' ਹਰਭਜਨ ਸਿੰਘ ਨੇ 'ਐਕਸ' 'ਤੇ ਪੋਸਟ ਕੀਤਾ,''ਖੁਸ਼ੀ ਹੈ ਕਿ ਸਾਡੇ ਪ੍ਰਿਯ ਨੇਤਾ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਨਾਲ ਯਕੀਨੀ ਰੂਪ ਨਾਲ ਪਾਰਟੀ ਵਰਕਰਾਂ 'ਚ ਨਵੀਂ ਊਰਜਾ ਦਾ ਸੰਚਾਰ ਹੋਵੇਗਾ ਅਤੇ ਹਰਿਆਣਾ 'ਚ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਗਤੀ ਮਿਲੇਗੀ। ਉਹ ਲੋਕਾਂ ਦੀ ਸੇਵਾ ਲਈ ਖ਼ੁਦ ਨੂੰ ਸਮਰਪਿਤ ਕਰਦੇ ਰਹਿਣਗੇ।''
21 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਕੀਤਾ ਸੀ ਗ੍ਰਿਫ਼ਤਾਰ
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ। 10 ਦਿਨ ਦੀ ਪੁੱਛਗਿੱਛ ਮਗਰੋਂ ਇਕ ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੂੰ 10 ਮਈ ਨੂੰ 21 ਦਿਨ ਲਈ ਆਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ 51 ਦਿਨ ਜੇਲ੍ਹ ਵਿਚ ਰਹਿਣ ਮਗਰੋਂ ਮਿਲੀ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਇਕ ਜੂਨ ਤੱਕ ਰਿਹਾਈ ਮਨਜ਼ੂਰ ਕੀਤੀ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿਚ ਸਰੰਡਰ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਨੂੰ 'ਸੁਪਰੀਮ' ਰਾਹਤ, ਰਾਘਵ ਚੱਢਾ ਬੋਲੇ- Welcome Back ਅਰਵਿੰਦ ਕੇਜਰੀਵਾਲ
NEXT STORY