ਨਵੀਂ ਦਿੱਲੀ: ਅੱਜ ਦੁਨੀਆ ਭਰ ਵਿਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਿੱਖ ਇਤਿਹਾਸ ਦੀਆਂ ਮਹਾਨ ਔਰਤਾਂ ਨੂੰ ਸਿਜਦਾ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਔਰਤਾਂ ਨੇ ਅਨਮੋਲ ਸਿੱਖ ਇਤਿਹਾਸ ਨੂੰ ਸੁਨਹਿਰਾ ਬਣਾਇਆ ਹੈ।
ਕੇਂਦਰੀ ਮੰਤਰੀ ਨੇ ਟਵਿਟਰ 'ਤੇ ਮਾਈ ਭਾਗੋ, ਮਾਤਾ ਗੁਜਰ ਕੌਰ ਜੀ ਅਤੇ ਮਾਤਾ ਖੀਵੀ ਜੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਨਾਲ ਉਨ੍ਹਾਂ ਲਿਖਿਆ ਕਿ, "ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੈਂ ਸਿੱਖ ਇਤਿਹਾਸ ਦੀਆਂ ਉਨ੍ਹਾਂ ਸਾਰੀਆਂ ਮਹਾਨ ਔਰਤਾਂ ਨੂੰ ਸਿਜਦਾ ਕਰਦਾ ਹਾਂ, ਜਿਨ੍ਹਾਂ ਨੇ ਅਨਮੋਲ ਸਿੱਖ ਇਤਿਹਾਸ ਨੂੰ ਸੁਨਹਿਰਾ ਬਣਾਇਆ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੀਆਂ ਔਰਤਾਂ ਨੂੰ ਅੱਜ ਮਿਲੇਗੀ ਖ਼ੁਸ਼ਖਬਰੀ, ਖਾਤੇ 'ਚ ਆਉਣਗੇ 2500 ਰੁਪਏ?
NEXT STORY