ਨਵੀਂ ਦਿੱਲੀ— ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਸੋਮਵਾਰ ਯਾਨੀ ਕਿ ਕੱਲ੍ਹ ਤੋਂ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੁਣ ਤੱਕ ਕਈ ਵੱਡੇ ਨੇਤਾਵਾਂ ਨੇ ਕੋਰੋਨਾ ਵੈਕਸੀਨ ਲਗਵਾ ਲਈ ਹੈ। ਅੱਜ ਯਾਨੀ ਕਿ ਮੰਗਲਵਾਰ ਨੂੰ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਆਪਣੀ ਪਤਨੀ ਨੂਤਨ ਗੋਇਲ ਨਾਲ ਕੋਰੋਨਾ ਵੈਕਸੀਨ ਲਗਵਾਈ। ਹਰਸ਼ਵਰਧਨ ਨੇ ਦਿੱਲੀ ਹਾਰਟ ਐਂਡ ਲੰਗ ਇੰਸਟੀਚਿਊਟ ’ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਕੋਰੋਨਾ ਵੈਕਸੀਨ ਲਗਵਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਟੀਕਾਕਰਨ ਲਈ ਬੇਨਤੀ ਕਰਦਾ ਹਾਂ। ਪਹਿਲੀ ਖ਼ੁਰਾਕ ਦੇ 28 ਦਿਨਾਂ ਬਾਅਦ ਸਾਰਿਆਂ ਨੂੰ ਆਪਣੀ ਦੂਜੀ ਖ਼ੁਰਾਕ ਲੈਣੀ ਚਾਹੀਦੀ ਹੈ। ਜੇਕਰ ਤੁਸੀਂ ਮਾਮੂਲੀ ਮਾੜੇ ਪ੍ਰਭਾਵਾਂ ਦਾ ਅਨੁਭਵ ਕਰਦੇ ਹੋ, ਤਾਂ ਚਿੰਤਾ ਨਾ ਕਰੋ। ਆਪਣੇ ਡਾਕਟਰਾਂ ਨਾਲ ਸੰਪਰਕ ਕਰੋ ਅਤੇ ਇਸ ਬਾਰੇ ਜ਼ਰੂਰ ਦੱਸੋ।
ਇਹ ਵੀ ਪੜ੍ਹੋ: 'ਟੀਕਾ ਲੱਗਣ ਦੇ ਚਾਰ ਦਿਨ ਬਾਅਦ ਮੌਤ ਨੂੰ ਵੈਕਸੀਨ ਨਾਲ ਨਹੀਂ ਜੋੜਿਆ ਜਾ ਸਕਦਾ'
ਦੱਸਣਯੋਗ ਹੈ ਕਿ ਕੋਵਿਡ-19 ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋਇਆ। ਇਸ ਦੇ ਤਹਿਤ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਅਤੇ ਹੋਰ ਬੀਮਾਰੀ ਤੋਂ ਪੀੜਤ 45 ਸਾਲ ਜਾਂ ਉਸ ਤੋਂ ਵਧੇਰੇ ਉਮਰ ਵਾਲੇ ਲੋਕਾਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੀ ਜਾਵੇਗੀ। ਕੋਰੋਨਾ ਵੈਕਸੀਨ ਰੋਧੀ ਟੀਕਾ ਸਰਕਾਰੀ ਕੇਂਦਰਾਂ ’ਤੇ ਮੁਫ਼ਤ ਲਾਇਆ ਜਾਵੇਗਾ।
ਪ੍ਰਾਈਵੇਟ ਕਲੀਨਿਕ ਅਤੇ ਸੈਂਟਰਾਂ ਵਿਚ ਉਨ੍ਹਾਂ ਨੂੰ ਇਸ ਲਈ 250 ਰੁਪਏ ਫ਼ੀਸ ਦੇਣੀ ਹੋਵੇਗੀ। ਦੱਸ ਦੇਈਏ ਕਿ ਦੇਸ਼ ਵਿਚ 16 ਜਨਵਰੀ ਨੂੰ ਕੋਰੋਨਾ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ। ਪਹਿਲੇ ਪੜਾਅ ਵਿਚ ਸਿਹਤ ਕਾਮਿਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਦੀ ਖ਼ੁਰਾਕ ਦਿੱਤੀ ਗਈ।
ਇਹ ਵੀ ਪੜ੍ਹੋ: PM ਮੋਦੀ ਸਮੇਤ ਕਈ ਮੰਤਰੀਆਂ ਨੇ ਲਗਵਾਈ ‘ਕੋਰੋਨਾ ਵੈਕਸੀਨ’, ਪਹਿਲੇ ਦਿਨ 25 ਲੱਖ ਰਜਿਸਟ੍ਰੇਸ਼ਨ
ਇਹ ਵੀ ਪੜ੍ਹੋ: PM ਮੋਦੀ ਨੇ ਏਮਜ਼ 'ਚ ਲਗਵਾਈ 'ਕੋਰੋਨਾ ਵੈਕਸੀਨ', ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੇ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦਿਓ ਰਾਏ
ਹੁਣ ਲੋਕ ਸਭਾ ਅਤੇ ਰਾਜ ਸਭਾ ਟੀ.ਵੀ. ਦੀ ਜਗ੍ਹਾ ਲਵੇਗਾ 'ਸੰਸਦ ਟੀ.ਵੀ.'
NEXT STORY