ਨੈਸ਼ਨਲ ਡੈਸਕ : ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਮੌਤ ਦੇ ਮਾਮਲੇ ਵਿੱਚ ਸੀਬੀਆਈ (CBI) ਜਾਂਚ ਦੀ ਪੁਰਜ਼ੋਰ ਮੰਗ ਕੀਤੀ ਹੈ। ਡਾ. ਰੰਧਾਵਾ ਨੇ 21 ਮਾਰਚ ਨੂੰ ਕਥਿਤ ਤੌਰ 'ਤੇ ਗੰਭੀਰ ਦਬਾਅ ਅਤੇ ਪ੍ਰੇਸ਼ਾਨੀ ਕਾਰਨ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ।
ਹਰਸਿਮਰਤ ਕੌਰ ਬਾਦਲ ਨੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਡਾ. ਰੰਧਾਵਾ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ 'ਤੇ ਪਾਏ ਗਏ ਦਬਾਅ ਦਾ ਵੇਰਵਾ ਦਿੱਤਾ ਸੀ। ਇਸ ਮਾਮਲੇ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਇੱਕ ਸਹਿਯੋਗੀ 'ਤੇ ਗੰਭੀਰ ਇਲਜ਼ਾਮ ਲਾਏ ਗਏ ਹਨ। ਦੋਸ਼ ਹੈ ਕਿ ਮੰਤਰੀ ਦੇ ਪਿਤਾ ਦੇ ਹੱਕ ਵਿੱਚ ਟੈਂਡਰ ਦੇਣ ਲਈ ਅਧਿਕਾਰੀ ਨੂੰ ਮਜਬੂਰ ਕੀਤਾ ਗਿਆ ਅਤੇ ਵਿਰੋਧ ਕਰਨ 'ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਨੂੰ ਅਣਮਨੁੱਖੀ ਤਰੀਕੇ ਨਾਲ ਜ਼ਲੀਲ ਕੀਤਾ ਗਿਆ।
ਹਰਸਿਮਰਤ ਕੌਰ ਬਾਦਲ ਨੇ ਪੱਤਰ ਵਿੱਚ ਕਿਹਾ ਕਿ ਹਾਲਾਂਕਿ ਇਸ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਵੀ ਸਥਿਤੀ ਸਪੱਸ਼ਟ ਨਹੀਂ ਹੈ ਅਤੇ ਰਾਜਪਾਲ ਨੂੰ ਕੋਈ ਰਸਮੀ ਜਾਣਕਾਰੀ ਨਹੀਂ ਭੇਜੀ ਗਈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਤਾਂ ਜੋ ਸਿਆਸੀ ਪ੍ਰਭਾਵ ਤੋਂ ਮੁਕਤ ਹੋ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਦੇ ਮੁਖੀ ਰਹਿਣ ਦਾ ਰਿਕਾਰਡ ਬਣਾਉਣ ਮੌਕੇ ਦਿੱਲੀ ਵਿਧਾਨ ਸਭਾ ਨੇ PM ਨੂੰ ਦਿੱਤੀ ਵਧਾਈ
NEXT STORY